ਚੰਡੀਗੜ੍ਹ (ਬਿਊਰੋ)- ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ 'ਫੂਡ ਸੇਫ਼ਟੀ ਆਨ ਵੀਲਜ਼' ਪਹਿਲਕਦਮੀ, ਜਿਸ ਦਾ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਗਿਆ ਹੈ, ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ। ਜ਼ਿਕਰਯੋਗ ਹੈ ਕਿ 'ਫੂਡ ਸੇਫ਼ਟੀ ਆਨ ਵੀਲਜ਼' ਮੋਬਾਇਲ ਫੂਡ ਟੈਸਟਿੰਗ ਵੈਨਾਂ ਹਨ, ਜੋ ਦੁੱਧ, ਪਨੀਰ, ਪਾਣੀ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਸਮੇਤ ਭੋਜਨ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਮਿਲਾਵਟ ਦੀ ਜਾਂਚ ਕਰਨ ਲਈ ਲੈਸ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਜਾਣੋ Latest Update, ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ ਮੀਂਹ
ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇਕ ਮਹੱਤਵਪੂਰਨ ਸਾਧਨ ਹਨ। ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ। ਸਿਹਤ ਮੰਤਰੀ ਇਥੇ ਪੰਜਾਬ ਭਵਨ ਵਿਖੇ 'ਇਫ ਇਟਸ ਨੌਟ ਸੇਫ, ਇਟਸ ਨੌਟ ਫੂਡ' ਦੇ ਸਲੋਗਨ ਵਾਲੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟਰੇਸ਼ਨ, ਪੰਜਾਬ ਦਿਲਰਾਜ ਸਿੰਘ, ਡਾਇਰੈਕਟਰ ਲੈਬਜ਼ ਰਵਨੀਤ ਕੌਰ ਅਤੇ ਸੰਯੁਕਤ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਵੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਵਿਭਾਗ ਵੱਲੋਂ ਕੁੱਲ੍ਹ 18,559 ਇਨਫੋਰਸਮੈਂਟ ਸੈਂਪਲ ਅਤੇ 12,178 ਨਿਗਰਾਨੀ ਸੈਂਪਲ ਲਏ ਗਏ ਹਨ। ਇਸ ਤੋਂ ਇਲਾਵਾ 'ਫੂਡ ਸੇਫ਼ਟੀ ਔਨ ਵੀਲਜ਼' ’ਤੇ ਮਿਲਾਵਟਖੋਰੀ ਲਈ ਹੁਣ ਤੱਕ 13,000 ਤੋਂ ਵੱਧ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਸ਼੍ਰੇਣੀਆਂ ਵਿੱਚ ਪਨੀਰ, ਘਿਓ, ਦੁੱਧ, ਮਸਾਲੇ, ਫਲ ਅਤੇ ਸਬਜ਼ੀਆਂ, ਮਿਠਾਈਆਂ, ਖੋਆ ਆਦਿ ਸ਼ਾਮਲ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐੱਫ਼ . ਡੀ. ਏ. ਅਧਿਕਾਰੀਆਂ ਨੂੰ ਇਨ੍ਹਾਂ ਫੂਡ ਸੇਫ਼ਟੀ ਵੈਨਾਂ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਅਤੇ ਲੋਕਾਂ ਖ਼ਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਅਤੇ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਸੁਹਿਰਦਤਾ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਿਰਫ਼ 'ਸ਼ੁੱਧ ਅੰਨ' ਨਾਲ ਹੀ ਸ਼ੁੱਧ ਮਨ' ਅਤੇ 'ਸਵਸਥ ਤਨ' ਸੰਭਵ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...
ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਪਿਛਲੇ ਪੰਜ ਸਾਲਾਂ ਵਿੱਚ ਮਿਲਾਵਟਖੋਰੀ ਦੇ 145 ਮਾਮਲਿਆਂ ਵਿੱਚ ਛੇ ਮਹੀਨੇ ਤੱਕ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਫੂਡ ਬਿਜ਼ਨਸ ਆਪਰੇਟਰਾਂ ਨੂੰ ਕੁੱਲ 3.17 ਲੱਖ ਲਾਇਸੈਂਸ ਅਤੇ ਰਜਿਸਟਰੇਸ਼ਨ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਸਟਰੀਟ ਫੂਡ ਵੈਂਡਰਾਂ ਸਮੇਤ ਸਾਰੇ ਐਫਬੀਓਜ਼ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਉਨ੍ਹਾਂ ਨੇ ਸੰਤੁਲਿਤ ਖੁਰਾਕ ਅਤੇ ਬਿਹਤਰ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਅਤੇ ਐੱਫ਼. ਡੀ. ਏ. ਨੂੰ ਪੋਸ਼ਣ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਬਾਰੇ ਜਨਤਕ ਸਿੱਖਿਆ ਮੁਹਿੰਮਾਂ ਨੂੰ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬੀਆਂ ਨੂੰ 'ਸਹੀ ਖਾਓ, ਸਿਹਤਮੰਦ ਰਹੋ' ਪਹੁੰਚ ਅਪਣਾਉਣ ਅਤੇ ਇਕ ਸਿਹਤਮੰਦ ਅਤੇ ਪੋਸ਼ਣ ਪੱਖੋਂ ਸੁਰੱਖਿਅਤ ਪੰਜਾਬ ਸਿਰਜਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਮੰਤਰੀ ਨੇ ਦੱਸਿਆ ਕਿ ਐੱਫ਼. ਡੀ. ਏ. ਵੱਲੋਂ ਲਗਭਗ 500 ਜਾਗਰੂਕਤਾ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ 55000 ਤੋਂ ਵੱਧ ਵਿਅਕਤੀਆਂ ਨੂੰ ਸਾਫ਼-ਸਫ਼ਾਈ, ਸਹੀ ਖਾਣ-ਪੀਣ ਅਤੇ ਭੋਜਨ ਸੁਰੱਖਿਆ ਅਭਿਆਸਾਂ ਬਾਰੇ ਸਿਖਲਾਈ ਦਿੱਤੀ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ਵਿੱਚ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸਹੀ ਖਾਣ-ਪੀਣ ਬਾਰੇ 13 ਮੇਲੇ ਲਗਾਏ ਗਏ ਹਨ। ਇਸ ਤੋਂ ਇਲਾਵਾ, ਈਟ ਰਾਈਟ ਕੈਂਪਸ, ਮੰਡੀਆਂ, ਸਟਰੀਟ ਫੂਡ ਹੱਬ ਆਦਿ ਖੇਤਰ ਵਿੱਚ 150 ਸਰਟੀਫਿਕੇਸ਼ਨ ਹਾਸਲ ਕੀਤੇ ਗਏ ਹਨ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
UPI ਲੈਣ-ਦੇਣ ਹੋਣ ਵਾਲੇ ਹਨ ਮਹਿੰਗੇ, RBI ਗਵਰਨਰ ਦੇ ਬਿਆਨ ਨੇ ਵਧਾਈ ਚਿੰਤਾ
NEXT STORY