ਲੁਧਿਆਣਾ (ਸੁਧੀਰ) : ਸਿਵਲ ਸਰਜਨ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਹੇਠਾਂ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ’ਚ ਖੁਰਾਕ ਦੀ ਗੁਣਵੱਤਾ ਅਤੇ ਸੁਰੱਖਿਆ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਕੁਲ 11 ਸੈਂਪਲ ਭਰੇ ਗਏ, ਜੋ ਕਿ ਜਵੱਦੀ, ਸ਼ਹੀਦ ਭਗਤ ਸਿੰਘ ਨਗਰ, ਰਾਏਕੋਟ, ਸਰਾਭਾ ਨਗਰ, ਫਿਰੋਜ਼ਪੁਰ ਰੋਡ ਅਤੇ ਕੂੰਮਕਲਾਂ ਇਲਾਕਿਆਂ ਤੋਂ ਲਏ ਗਏ। ਟੀਮ ਨੇ ਵਿਸ਼ੇਸ਼ ਤੌਰ ’ਤੇ ਤਿਉਹਾਰੀ ਸੀਜ਼ਨ ਦੌਰਾਨ ਵਿਕ ਰਹੇ ਖਾਦ ਪਦਾਰਥਾਂ ਦੀ ਜਾਂਚ ਕੀਤੀ, ਜਿਸ ’ਚ ਮਿਠਾਈਆਂ, ਖੋਆ, ਖਾਣਾ ਪਕਾਉਣ ਵਾਲਾ ਤੇਲ ਅਤੇ ਪਨੀਰ ਸ਼ਾਮਲ ਹੈ। ਸਾਰੇ ਸੈਂਪਲ ਰਾਜ ਖੁਰਾਕ ਪ੍ਰਯੋਗਸ਼ਾਲਾ ’ਚ ਵਿਸ਼ਲੇਸ਼ਣ ਲਈ ਭੇਜੇ ਗਏ ਹਨ ਅਤੇ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੱਪਲਾਂ 'ਚੋਂ ਮਿਲਿਆ ਨਸ਼ਾ; ਜੇਲ੍ਹ 'ਚ ਬੰਦ ਤਿੰਨ ਕੈਦੀਆਂ ਤੇ ਹਵਾਲਾਤੀਆਂ 'ਤੇ ਕੇਸ ਦਰਜ
ਸਿਵਲ ਸਰਜਨ ਡਾਕਟਰ ਰਮਨਦੀਪ ਕੌਰ ਨੇ ਦੱਸਿਆ ਕਿ ਫੂਡ ਸੇਫਟੀ ਵਿਭਾਗ ਵੱਲੋਂ ਖੁਰਾਕ ਦੀ ਗੁਣਵੱਤਾ ’ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਖਾਦ ਪਦਾਰਥਾਂ ਦੀ ਮੰਗ ਵੱਧ ਜਾਣ ਕਰ ਕੇ ਮਿਲਾਵਟਖੋਰੀ ਦੇ ਮਾਮਲੇ ਵੱਧ ਸਕਦੇ ਹਨ, ਇਸ ਲਈ ਨਿਰੰਤਰ ਨਿਗਰਾਨੀ ਅਤੇ ਜਾਂਚਾਂ ਜਾਰੀ ਰਹਿਣਗੀਆਂ। ਸਿਹਤ ਵਿਭਾਗ ਵੱਲੋਂ ਜਨਤਾ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੀ ਖੁਰਾਕ ਉਪਲੱਬਧ ਕਰਵਾਉਣ ਲਈ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਮਿਲਾਵਟਖੋਰੀ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਦੇ ਦਿਨਾਂ ਤੇ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਫਗਵਾੜਾ 'ਚ ਪੁਲਸ ਨੇ ਕੱਢਿਆ ਫਲੈਗ ਮਾਰਚ
NEXT STORY