ਫਿਰੋਜ਼ਪੁਰ (ਸੋਨੂ ਚੋਪੜਾ) : ਸਿਵਲ ਸਰਜਨ, ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਦੇ ਹੁਕਮਾਂ ਅਨੁਸਾਰ ਫੂਡ ਸੇਫਟੀ ਵਿੰਗ ਵੱਲੋਂ ਅੱਜ ਜ਼ੀਰਾ ਅਤੇ ਮੱਖੂ ਖੇਤਰ 'ਚ ਖ਼ਾਸ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਦੁੱਧ ਦੇ ਕੁੱਲ ਪੰਜ (05) ਸੈਂਪਲ ਭਰੇ ਗਏ ਅਤੇ ਨਿਯਮਾਂ ਅਨੁਸਾਰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਨੂੰ ਭੇਜ ਦਿੱਤੇ ਗਏ। ਇਸ ਤੋਂ ਇਲਾਵਾ ਵੇਰਕਾ ਮਿਲਕ ਪਲਾਂਟ, ਮੱਲਾਂਵਾਲਾ ਕਦੀਮ ਦੇ ਜਨਰਲ ਮੈਨੇਜਰ ਵੱਲੋਂ ਪ੍ਰਾਪਤ ਇੱਕ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਫੂਡ ਸੇਫਟੀ ਵਿੰਗ ਦੀ ਟੀਮ ਮੌਕੇ 'ਤੇ ਪਹੁੰਚੀ। ਮੌਕੇ ਤੋਂ ਦੁੱਧ ਦਾ ਇੱਕ ਸੈਂਪਲ ਭਰ ਕੇ ਵਿਸਥਾਰ ਪੂਰਵਕ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜ ਦਿੱਤਾ ਗਿਆ ਹੈ।
ਲੈਬਾਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਪ੍ਰਾਵਧਾਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿੰਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਨਕਲੀ ਜਾਂ ਮਿਲਾਵਟੀ ਦੁੱਧ, ਘਿਓ, ਮੱਖਣ ਜਾਂ ਹੋਰ ਖਾਦ ਪਦਾਰਥਾਂ ਦੀ ਤਿਆਰੀ, ਵਿਕਰੀ ਜਾਂ ਵਰਤੋਂ ਕੀਤੀ ਜਾ ਰਹੀ ਹੋਵੇ ਤਾਂ ਇਸ ਸਬੰਧੀ ਤੁਰੰਤ ਫੂਡ ਸੇਫਟੀ ਵਿੰਗ ਜਾਂ ਸਿਹਤ ਵਿਭਾਗ ਦੇ ਸਬੰਧਿਤ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਨਾਂ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ
NEXT STORY