ਆਟਾ ਦਾਲ ਯੋਜਨਾ ਦੇ ਸਾਮਾਨ ਦੀ ਕਾਲਾਬਾਜ਼ਾਰੀ ਦਾ ਖੁਲਾਸਾ
ਫਿਰੋਜ਼ਪੁਰ(ਮਲਹੋਤਰਾ, ਕੁਮਾਰ)-ਜ਼ਿਲਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾ ਮਾਰ ਕੇ ਬੀ. ਪੀ. ਐੱਲ. ਪਰਿਵਾਰਾਂ ਲਈ ਚਲਾਈ ਜਾ ਰਹੀ ਆਟਾ ਦਾਲ ਯੋਜਨਾ ਦੇ ਸਾਮਾਨ ਦੀ ਕਾਲਾਬਾਜ਼ਾਰੀ ਦਾ ਖੁਲਾਸਾ ਕਰਦੇ ਹੋਏ ਫੂਡ ਸਪਲਾਈ ਵਿਭਾਗ ਦੇ ਦੋ ਇੰਸਪੈਕਟਰਾਂ ਸਣੇ ਚਾਰ ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ। ਥਾਣਾ ਮੱਖੂ ਦੇ ਇੰਸਪੈਕਟਰ ਦਿਲਬਰ ਅਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਦੇਣ ਲਈ ਆਟਾ ਦਾਲ ਯੋਜਨਾ ਦੇ ਅਧੀਨ ਸਪਲਾਈ ਕੀਤੇ ਜਾਣ ਵਾਲੇ ਸਾਮਾਨ ਨੂੰ ਮੱਖੂ ਵਾਸੀ ਮਨੋਜ ਕੁਮਾਰ ਤੇ ਰਮੇਸ਼ ਕੁਮਾਰ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਕਪਿਲ ਸਕਸੇਨਾ ਅਤੇ ਸਾਹਿਲਜੀਤ ਸਿੰਘ ਨਾਲ ਮਿਲੀਭੁਗਤ ਕਰ ਕੇ ਮਹਿੰਗੇ ਭਾਅ 'ਤੇ ਅੱਗੇ ਵੇਚਣ ਦਾ ਕੰਮ ਕਰਦੇ ਹਨ। ਇਸ ਸੂਚਨਾ ਦੇ ਆਧਾਰ 'ਤੇ ਚਾਰਾਂ ਦੇ ਖਿਲਾਫ ਪਰਚਾ ਦਰਜ ਕਰਨ ਤੋਂ ਬਾਅਦ ਰਸੂਲਪੁਰ ਫਾਟਕ ਦੇ ਕੋਲ ਰੇਡ ਕੀਤੀ ਗਈ ਤਾਂ ਦੋਸ਼ੀ ਫਰਾਰ ਹੋ ਗਏ। ਪੁਲਸ ਟੀਮ ਨੇ ਉਥੋਂ ਵੱਡੀ ਮਾਤਰਾ ਵਿਚ ਸਰਕਾਰੀ ਅਨਾਜ ਫੜਿਆ ਹੈ, ਜਿਸ ਦੀ ਕਾਲਾਬਾਜ਼ਾਰੀ ਹੋਣ ਜਾ ਰਹੀ ਸੀ। ਪੁਲਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ।
22 ਜ਼ਿਲਿਆਂ ਦੀਆਂ ਖਾਸ ਖਬਰਾਂ ਦੇਖਣ ਲਈ ਵੀਡੀਓ 'ਤੇ ਕਲਿਕ ਕਰੋ
NEXT STORY