ਅੰਮ੍ਰਿਤਸਰ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ ਕਿ ਪਿੰਡ ਜੱਬੋਵਾਲ 'ਚ ਦਸਵੀਂ ਜਮਾਤ ਦੇ ਬੱਚੇ ਦੀ ਸ਼ੱਕੀ ਹਾਲਾਤ 'ਚ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ (13)ਵਜੋਂ ਹੋਈ ਹੈ, ਜੋ ਇੱਕ ਹੋਣਹਾਰ ਫੁੱਟਬਾਲ ਖਿਡਾਰੀ ਸੀ। ਬੱਚੇ ਦੀ ਲਾਸ਼ ਪਿੰਡ ਜੱਬੋਵਾਲ ਤੋਂ ਮਿਲਣ ਮਗਰੋਂ ਇਲਾਕੇ ਵਿੱਚ ਸੋਗ ਦੀ ਲਹਿਰ ਤੇ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰ ਨੇ ਇਸ ਨੂੰ ਹਾਦਸਾ ਨਹੀਂ, ਸਗੋਂ ਕਤਲ ਕਰਾਰ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
ਘਟਨਾ ਨਾਲ ਸਬੰਧਤ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਰਹੀ ਹੈ। ਜਿਸ 'ਚ ਦੋ ਨੌਜਵਾਨ ਜਾਂਦੇ ਹੋਏ ਦਿਖਾਈ ਦੇ ਰਹੇ ਹਨ। ਪੁਲਸ ਵੱਲੋਂ ਇਸ ਸੀਸੀਟੀਵੀ ਫੁਟੇਜ ਨੂੰ ਜਾਂਚ ਦਾ ਅਹਿਮ ਹਿੱਸਾ ਮੰਨਦਿਆਂ ਜਾ ਰਿਹਾ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
ਮੌਕੇ 'ਤੇ ਪਹੁੰਚੇ ਡੀਐਸਪੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਅੱਜ ਇਸ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 13 ਸਾਲ ਹੈ ਅਤੇ ਉਹ ਦਸਵੀਂ ਜਮਾਤ ਵਿੱਚ ਪੜ੍ਹਦਾ ਸੀ। ਡੀਐਸਪੀ ਮੁਤਾਬਕ ਮ੍ਰਿਤਕ ਦੇ ਸਰੀਰ ਤੇ ਫਿਲਹਾਲ ਕਿਸੇ ਸਪੱਸ਼ਟ ਸੱਟ ਜਾਂ ਚੋਟ ਦੇ ਨਿਸ਼ਾਨ ਨਜ਼ਰ ਨਹੀਂ ਆ ਰਹੇ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਤੋਂ ਬਾਅਦ ਹੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ 38,00,00,000 ਦਾ ਨਸ਼ਾ ਬਰਾਮਦ, BSF ਨੂੰ ਵੇਖ ਫਰਾਰ ਹੋਏ ਤਸਕਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
NEXT STORY