ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗੰਮਪੁਰ ਦਾ ਇਕ ਅਜਿਹਾ ਕਿਸਾਨ ਹੈ, ਜੋ ਕਿ ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ। ਪਿੰਡ ਅਗੰਮਪੁਰ ਦੇ ਖੁਸ਼ਪਾਲ ਸਿੰਘ ਕਿਸਾਨ ਵੱਲੋਂ ਪਿਛਲੇ 15 ਸਾਲਾਂ ਤੋਂ ਪਰਾਲੀ ਨੂੰ ਕਦੇ ਵੀ ਅੱਗ ਨਹੀਂ ਲਗਾਈ ਅਤੇ ਹੋਰ ਕਿਸਾਨਾਂ ਲਈ ਇਹ ਮਿਸਾਲ ਬਣਿਆ ਹੈ। ਇਸੇ ਕਰਕੇ ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਇਸ ਕਿਸਾਨ ਨੂੰ ਬੈਸਟ ਫਾਰਮਰ ਐਵਾਰਡ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਖੁਸ਼ਪਾਲ ਸਿੰਘ ਨੇ ਬਾਕੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਜਦੋਂ ਅਸੀਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਂਦੇ ਹਾਂ, ਉਸ ਦੇ ਨਾਲ ਸਾਡਾ ਹੀ ਨੁਕਸਾਨ ਹੁੰਦਾ ਹੈ ਕਿਉਂਕਿ ਖੇਤਾਂ ਦੇ ਵਿੱਚ ਅੱਗ ਲਗਾਉਣ ਨਾਲ ਖੇਤੀ ਵਿੱਚ ਵਾਧਾ ਕਰਨ ਵਾਲੇ ਕਈ ਮਿੱਤਰ ਕੀੜੇ ਅੱਗ ਦੀ ਲਪੇਟ ਵਿੱਚ ਆ ਕੇ ਸੜ ਜਾਂਦੇ ਹਨ ਅਤੇ ਕਿਸਾਨ ਦੀ ਪੈਦਾਵਾਰ ਨੂੰ ਹੀ ਫ਼ਰਕ ਨਹੀਂ ਪੈਂਦਾ ਹੈ, ਸਗੋਂ ਝੋਨੇ ਦੀ ਫ਼ਸਲ ਤੋਂ ਬਾਅਦ ਬਚੀ ਹੋਈ ਰਹਿੰਦ-ਖੂੰਹਦ ਨੂੰ ਖੇਤਾਂ ਦੇ ਵਿੱਚ ਹੀ ਮਿਲਾ ਦੇਣਾ ਚਾਹੀਦਾ ਹੈ ਕਿਉਂਕਿ ਇਹ ਪਰਾਲੀ ਖਾਦ ਦਾ ਕੰਮ ਕਰਦੀ ਹੈ। ਖੁਸ਼ਪਾਲ ਸਿੰਘ ਨੇ ਕਿਹਾ ਕਿ ਮੈਂ ਕਈ ਵਾਰ ਪ੍ਰਸ਼ਾਸਨ ਨੂੰ ਇਸ ਪਰਾਲੀ ਦੇ ਹੱਲ ਬਾਰੇ ਵੀ ਦੱਸਿਆ ਸੀ ਕਿ ਪਿੰਡ ਵਿਚ ਨਰੇਗਾ ਦਾ ਕੰਮ ਕਰਨ ਵਾਲੇ ਨਰੇਗਾ ਵਰਕਰਾਂ ਨੂੰ ਇਸ ਪਰਾਲੀ ਦੀ ਸੰਭਾਲ ਵਾਸਤੇ ਕਹਿਣਾ ਚਾਹੀਦਾ ਹੈ ਕਿ ਉਹ ਖੇਤਾਂ ਵਿੱਚੋਂ ਪਰਾਲੀ ਨੂੰ ਇਕੱਠਾ ਕਰਕੇ ਗਊਸ਼ਾਲਾਵਾਂ ਤਕ ਪਹੁੰਚਾ ਦੇਣ ਤਾਂ ਜੋ ਉਸ ਪਰਾਲੀ ਦਾ ਸਹੀ ਵਰਤੋਂ ਹੋ ਸਕੇ।
ਇਹ ਵੀ ਪੜ੍ਹੋ : 43 ਸਾਲ ਦੀਆਂ ਸੇਵਾਵਾਂ ਦੇਣ ਮਗਰੋਂ ‘ਰਿਟਾਇਰਡ’ ਹੋਇਆ ਜਲੰਧਰ ਦਾ ਮਸ਼ਹੂਰ ਟੀ. ਵੀ. ਟਾਵਰ, ਜਾਣੋ ਕੀ ਰਹੀ ਵਜ੍ਹਾ
ਪਰਾਲੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਦੇ ਖੇਤੀਬਾੜੀ ਮਹਿਕਮੇ ਦੇ ਮੁਲਾਜ਼ਮ ਨੇ ਗੱਲਬਾਤ ਕਰਦੇ ਕਿਹਾ ਕਿ ਪਿੰਡ ਅਗੰਮਪੁਰ ਦੇ ਖੁਸ਼ਪਾਲ ਸਿੰਘ ਕਿਸਾਨ ਵੱਲੋਂ ਪਿਛਲੇ 15 ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਜਾ ਰਹੀ ਅਤੇ ਹੋਰਨਾਂ ਕਿਸਾਨਾਂ ਦੇ ਵਾਸਤੇ ਇਹ ਵੱਡੀ ਮਿਸਾਲ ਬਣ ਕੇ ਸਾਹਮਣੇ ਆਈ ਹੈ। ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ, ਉਸ ਵਾਸਤੇ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਰਵੇਖਣ ਕਰ ਰਹੀਆਂ ਹਨ ਅਤੇ ਫ਼ਿਲਹਾਲ ਹਲੇ ਤੱਕ ਸ੍ਰੀ ਅਨੰਦਪੁਰ ਸਾਹਿਬ ਬਲਾਕ ਵਿਚੋਂ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਇੱਕ ਦੋ ਮਾਮਲੇ ਹੀ ਸਾਹਮਣੇ ਆਏ ਹਨ।
ਖੇਤੀਬਾੜੀ ਮਹਿਕਮੇ ਵੱਲੋਂ ਪਿੰਡਾਂ ਵਿਚ ਹੁਣ ਤਕ 30 ਤੋਂ ਵੀ ਵੱਧ ਪਰਾਲੀ ਨੂੰ ਨਾ ਜਲਾਉਣ ਦੇ ਸਬੰਧ ਵਿੱਚ ਜਾਗਰੂਕ ਕੈਂਪ ਲਗਾਏ ਗਏ ਹਨ। ਜੇਕਰ ਫਿਰ ਵੀ ਕਿਸਾਨ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਖੇਤੀਬਾੜੀ ਵਿਭਾਗ ਵੱਲੋਂ ਇਕ ਅਜਿਹਾ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜੋਕਿ ਇਹ ਦੱਸਦਾ ਹੈ ਕਿ ਕਿਸ ਖੇਤ 'ਤੇ ਕਿਸ ਪਿੰਡ ਵਿੱਚ ਅੱਗ ਲੱਗੀ ਹੈ ਅਤੇ ਫਿਰ ਉਸੇ ਲੋਕੇਸ਼ਨ 'ਤੇ ਖੇਤੀਬਾੜੀ ਵਿਭਾਗ ਦੀ ਟੀਮ ਖੇਤੀਬਾੜੀ ਅਫ਼ਸਰ ਪਟਵਾਰੀ ਅਤੇ ਐੱਸ. ਡੀ. ਐੱਮ. ਮੌਕੇ 'ਤੇ ਪਹੁੰਚ ਜਾਂਦੇ ਹਨ ਅਤੇ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਗ਼ਰੀਬ ਮਾਂ ਨੇ ਕਰਜ਼ ਚੁੱਕ ਦੁਬਈ ਭੇਜੀ ਧੀ, ਔਖੇ ਹੋਏ ਸਹੁਰਾ ਪਰਿਵਾਰ ਨੇ ਕੁੱਟ-ਕੁੱਟ ਪਾ ਦਿੱਤੇ ਨੀਲ
ਖੇਤਾਂ ਦੇ ਵਿੱਚ ਪਈ ਹੋਈ ਪਰਾਲੀ ਨੂੰ ਸਾਂਭਣ ਦੇ ਲਈ ਖੇਤੀਬਾੜੀ ਵਿਭਾਗ ਦੇ ਵੱਲੋਂ ਪਿਛਲੇ ਦੋ ਸਾਲਾਂ ਤੋਂ 50 ਫ਼ੀਸਦੀ ਸਬਸਿਡੀ 'ਤੇ ਸੁਪਰ ਸੀਡਰ ਦਿੱਤੇ ਜਾ ਰਹੇ ਅਤੇ ਸੁਪਰ ਸੀਡਰ ਦੀ ਵਰਤੋਂ ਅਸੀਂ ਕੰਬਾਇਨ ਦੁਆਰਾ ਝੋਨੇ ਦੀ ਕਟਾਈ ਤੋਂ ਬਾਅਦ ਸੁਪਰ ਸੀਡਰ ਦੇ ਨਾਲ ਅਸੀਂ ਅਗਲੀ ਫਸਲ ਦੀ ਸਿੱਧੀ ਬਿਜਾਈ ਕਰ ਸਕਦੇ ਹਾਂ ਸੁਪਰ ਸੀਡਰ ਵੱਲੋਂ ਕੀਤੀ ਹੋਈ ਬਿਜਾਈ ਨੂੰ ਲੁਧਿਆਣਾ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਹੈ ਅਤੇ ਵਧੀਆ ਬਿਜਾਈ ਹੁੰਦੀ ਹੈ ਅਤੇ ਝਾੜ ਵੀ ਵੱਧ ਹੁੰਦਾ ਹੈ। ਇਸੇ ਤਰ੍ਹਾਂ ਪਿਛਲੇ ਕੱਲ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਚੰਡੇਸਰ ਵਿੱਚ 12 ਕਿੱਲੇ ਸੁਪਰ ਸੀਡਰ ਨਾਲ ਬਿਜਾਈ ਕੀਤੀ ਗਈ ਹੈ। ਸੁਪਰ ਸੀਡਰ ਦੀ ਸਹੀ ਵਰਤੋਂ ਲਈ ਵਧੀਆ ਸਮੇਂ ਹੁੰਦਾ ਹੈ, ਜਦੋਂ ਤੁਸੀਂ ਕੰਬਾਇਨ ਦੇ ਨਾਲ ਝੋਨਾ ਵੱਢਦੇ ਹੋ ਅਤੇ ਬੱਝੀ ਹੋਈ ਖੇਤਾਂ ਦੇ ਵਿੱਚ ਰਹਿੰਦ-ਖੂੰਹਦ ਨੂੰ ਸੁਪਰ ਸੀਡਰ 'ਤੇ ਬੀਜ ਦੇ ਨਾਲ ਬਿਜਾਈ ਕੀਤੀ ਜਾਂਦੀ ਹੈ। ਇਸ ਤਰ੍ਹਾਂ ਬਿਜਾਈ ਕਰਨ ਨਾਲ ਝਾੜ ਵੀ ਵੱਧ ਹੁੰਦਾ ਹੈ।
ਇਹ ਵੀ ਪੜ੍ਹੋ : ਭੁਲੱਥ ਹਲਕੇ ਲਈ ਮਾਣ ਦੀ ਗੱਲ: ਬੇਗੋਵਾਲ ਦੇ ਗ੍ਰੰਥੀ ਸਿੰਘ ਦਾ ਪੋਤਰਾ ਨਵਜੋਤ ਸਿੰਘ ਬਣਿਆ ਪਾਇਲਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜੇਲ੍ਹ ’ਚੋਂ 7 ਮੋਬਾਇਲ, 4 ਸਿਮ ਅਤੇ 4 ਬੈਟਰੀਆਂ ਬਰਾਮਦ
NEXT STORY