ਜਲੰਧਰ- ਪੰਜਾਬ 'ਚ ਜਦੋਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਕਕਾਰ ਨੇ ਸੂਬੇ ਦੀ ਕਮਾਨ ਆਪਣੇ ਹੱਥਾਂ ਵਿਚ ਲਈ ਹੈ, ਸਿਹਤ ਦੇ ਖੇਤਰ ਵਿਚ ਵੀ ਬੇਮਿਸਾਲ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਸਿਹਤ ਵਿਵਸਥਾ ਨੂੰ ਉੱਤਮ ਬਣਾਉਣ ਤੇ ਜਨ-ਜਨ ਤੱਕ ਸਿਹਤ ਸਹੂਲਤਾਂ ਨੂੰ ਪਹੁੰਚਾਉਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਦੇ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਨੇ ਖੂਬ ਸਰਾਹਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਜੇਕਰ ਪੱਕਾ ਇਰਾਦਾ ਕਰ ਲਈਏ ਤਾਂ ਕੋਈ ਵੀ ਕੰਮ ਅਸੰਭਵ ਨਹੀਂ ਹੈ। ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਨੂੰ ਪੂਰਾ ਕਰ ਰਹੀ ਹੈ।
ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਨਾਲ ਉਨ੍ਹਾਂ ਦੇ ਪੈਸੇ ਬਚਣਗੇ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗਾ, ਜਿਸ ਨਾਲ ਉਹ ਆਪਣੇ ਪੈਸਿਆਂ ਦਾ ਇਸਤੇਮਾਲ ਆਪਣੇ ਪਰਿਵਾਰ ਜਾਂ ਕਾਰੋਬਾਰ 'ਤੇ ਕਰਨਗੇ ਜਾਂ ਆਪਣੀ ਬਚਤ ਵਧਾਉਣਗੇ, ਜਿਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ।
ਬੀਮਾਰੀਆਂ ਦਾ ਪਤਾ ਲਾਉਣ ਲਈ ਨਵੀਂ ਪਹਿਲ ਦੀ ਸ਼ੁਰੂਆਤ
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਿਚ ਨਵੀਂ ਯੋਜਨਾ ਤਹਿਤ ਪੰਜਾਬ ਸਰਕਾਰ ਇਕ ਪਾਸੇ ਨਵੀਂ ਪਹਿਲ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਬੀਮਾਰੀਆਂ ਦਾ ਸ਼ੁਰੂਆਤ ਵਿਚ ਹੀ ਪਤਾ ਲਾਉਣ ਲਈ ਸਿਹਤ ਟੀਮਾਂ ਵਲੋਂ 3 ਕਰੋੜ ਪੰਜਾਬੀਆਂ ਦੇ ਬਲੱਡ ਪ੍ਰੈਸ਼ਰ, ਸ਼ੂਗਰ, ਬਾਡੀ ਮਾਸ ਇੰਡੈਕਸ (ਬੀ. ਐੱਮ. ਆਈ) ਅਤੇ ਬੇਸਿਕ ਮੈਟਾਬੋਲਿਕ ਰੇਟ ਦੀ ਜਾਂਚ ਕੀਤੀ ਜਾਵੇਗੀ। ਪਟਿਆਲਾ ਤੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਪ੍ਰਮੁੱਖ ਪ੍ਰਾਜੈਕਟ ਤਹਿਤ ਪਹਿਲੇ ਪੜਾਅ ਹੇਠ ਲਗਭਗ ਇਕ 1 ਲੱਖ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਇਹ ਪਤਾ ਲਾਇਆ ਜਾਵੇਗਾ ਕਿ ਪੰਜਾਬੀਆਂ ਵਿਚ ਕਿਹੜੀ ਬੀਮਾਰੀ ਦਾ ਔਸਤ ਜ਼ਿਆਦਾ ਪਾਇਆ ਜਾ ਰਿਹਾ ਹੈ ਅਤੇ ਇਸ ਡਾਟਾ ਨੂੰ ਰਿਸਰਚ ਦੇ ਕੰਮਾਂ ਵਿਚ ਇਸਤੇਮਾਲ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦਾ ਲਾਈਫਸਟਾਈਲ ਬਦਲਣ ਨਾਲ ਉਨ੍ਹਾਂ ਨੂੰ ਬੀਮਾਰੀਆਂ ਤੋਂ ਬਚਾਉਣ ਵਿਚ ਮਦਦ ਮਿਲੇਗੀ। ਰਿਸਰਚ ਦੇ ਆਧਾਰ 'ਤੇ ਲੋਕਾਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ।
ਸਰਕਾਰੀ ਹਸਪਤਾਲਾਂ 'ਤੇ ਬੋਝ ਹੋਇਆ ਘੱਟ
ਸੂਬੇ 'ਚ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਿਵਲ ਹਸਪਤਾਲਾਂ 'ਤੇ ਵੀ ਦਬਾਅ ਘੱਟ ਹੋਇਆ ਹੈ। ਇਹ ਕਲੀਨਿਕ ਵਿਸ਼ੇਸ਼ ਤੌਰ 'ਤੇ ਓ.ਪੀ.ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਏ ਹਨ, ਜੋ ਹੁਣ ਤੱਕ ਲੰਬੀ ਲਾਈਨ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਨਹੀਂ ਲੈ ਰਹੇ ਸਨ। ਉਨ੍ਹਾਂ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ 'ਤੇ ਵੱਧ ਰਿਹਾ ਹੈ।
90 ਫ਼ੀਸਦੀ ਘਰੇਲੂ ਖ਼ਪਤਕਾਰਾਂ ਦਾ ਬਿਜਲੀ ਬਿੱਲ 'ਜ਼ੀਰੋ', ਪਾਵਰਕਾਮ ਨੂੰ ਹੋ ਰਹੀ ਐਡਵਾਂਸ ਅਦਾਇਗੀ
NEXT STORY