ਲੁਧਿਆਣਾ (ਹਿਤੇਸ਼)-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਵੱਖ-ਵੱਖ ਤੌਰ ’ਤੇ ਲੜਨ ਦਾ ਫੈਸਲਾ ਲੈ ਚੁੱਕੇ ਹਨ, ਜਦੋਂਕਿ ਹੁਣ ਅਕਾਲੀ ਦਲ ਅਤੇ ਭਾਜਪਾ ’ਚ ਗੱਠਜੋੜ ਹੋਣ ਦੀ ਸੰਭਾਵਨਾ ਵੀ ਖ਼ਤਮ ਹੋ ਗਈ ਹੈ, ਜਿਸ ਤੋਂ ਬਾਅਦ ਪੰਜਾਬ ’ਚ ਜੋ ਸਿਆਸੀ ਤਸਵੀਰ ਸਾਹਮਣੇ ਆਈ ਹੈ, ਉਸ ’ਚ ਲੋਕ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਚਹੁਕੋਣਾ ਮੁਕਾਬਲਾ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : MP ਗੁਰਜੀਤ ਔਜਲਾ ਨੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
ਕਿਉਂਕਿ ਪੰਜਾਬ ’ਚ ਪਿਛਲੇ ਲੰਮੇਂ ਸਮੇਂ ਤੋਂ ਕਾਂਗਰਸ ਅਤੇ ਅਕਾਲੀ ਦਲ ’ਚ ਹੀ ਮੁੱਖ ਰੂਪ ਨਾਲ ਚੋਣ ਮੁਕਾਬਲਾ ਹੁੰਦਾ ਹੈ ਅਤੇ ਜ਼ਿਆਦਾਤਰ ਚੋਣਾਂ ਵਿਚ ਭਾਜਪਾ ਦੀ ਅਕਾਲੀ ਦਲ ਦੇ ਨਾਲ ਸਮਝੌਤੇ ਵਿਚ ਰਹੀ ਹੈ ਪਰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਐਂਟਰੀ ਤੋਂ ਬਾਅਦ ਤ੍ਰਿਕੋਣਾ ਮੁਕਾਬਲਾ ਹੋਣ ਲੱਗਾ, ਜੋ ਮਾਹੌਲ 2019 ਦੀਆਂ ਲੋਕ ਸਭਾ ਚੋਣਾਂ ’ਚ ਵੀ ਦੇਖਣ ਨੂੰ ਮਿਲਿਆ ਪਰ ਅਕਾਲੀ ਦਲ ਵੱਲੋਂ ਭਾਜਪਾ ਦਾ ਸਾਥ ਛੱਡਣ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਹੁਕੋਣੇ ਮੁਕਾਬਲੇ ਦੀ ਤਸਵੀਰ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ
ਹਾਲਾਂਕਿ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਸਮਝੌਤਾ ਹੋਣ ਸਬੰਧੀ ਹਾਲਾਤ ਬਦਲਣ ਦੀ ਉਮੀਦ ਲਗਾਈ ਜਾ ਰਹੀ ਹੈ ਪਰ ਅਕਾਲੀ ਦਲ ਦੀਆਂ ਸ਼ਰਤਾਂ ਦੇ ਮੱਦੇਨਜ਼ਰ ਭਾਜਪਾ ਨੇ ਇਕੱਲੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ, ਜਿਸ ਕਾਰਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਪਹਿਲੀ ਵਾਰ ਚਹੁਕੋਣਾ ਮੁਕਾਬਲਾ ਹੋਣ ਜਾ ਰਿਹਾ ਹੈ।
ਅਕਾਲੀ ਦਲ ਵੱਲੋਂ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਲੜਲਗੇ ਲੋਕ ਸਭਾ ਚੋਣ
ਭਾਜਪਾ ਵੱਲੋਂ ਪੰਜਾਬ ’ਚ ਇਕੱਲੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਲੈਣ ਤੋਂ ਬਾਅਦ ਅਕਾਲੀ ਦਲ ਦੇ ਸਾਹਮਣੇ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਫਾਈਨਲ ਕਰਨ ਦੀ ਚੁਣੌਤੀ ਆ ਗਈ ਹੈ। ਇਸ ਦੌਰਾਨ ਵੱਡਾ ਸਵਾਲ ਇਹ ਸਾਹਮਣੇ ਆਇਆ ਹੈ ਕਿ ਬਾਦਲ ਪਰਿਵਾਰ ਦੇ ਕਿੰਨੇ ਮੈਂਬਰ ਲੋਕ ਸਭਾ ਚੋਣਾਂ ਲੜਨਗੇ ਕਿਉਂਕਿ ਮੌਜੂਦਾ ਸਮੇਂ ਦੌਰਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਦੋਵੇਂ ਹੀ ਐੱਮ. ਪੀ. ਹਨ। ਜੇਕਰ ਉਹ ਦੋਵੇਂ ਇਕ ਵਾਰ ਫਿਰ ਵਿਧਾਨ ਸਭਾ ਚੋਣਾਂ ਲੜਦੇ ਹਨ ਤਾਂ ਵਿਧਾਨ ਸਭਾ ਚੋਣ ਹਾਰਨ ਵਾਲੇ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਚਰਚਾ ਹੋਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ
ਇਨ੍ਹਾਂ ’ਚ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬਿਕਰਮ ਸਿੰਘ ਮਜੀਠੀਆ ਦੇ ਨਾਂ ਮੁੱਖ ਤੌਰ ’ਤੇ ਸ਼ਾਮਲ ਹਨ, ਜਿਸ ਸਬੰਧੀ ਕਿਆਸ ਲਗਾਏ ਜਾ ਰਹੇ ਹਨ ਕਿ ਕੈਰੋਂ ਜਾਂ ਉਨ੍ਹਾਂ ਦੀ ਪਤਨੀ ਖੰਡੂਰ ਸਾਹਿਬ ਅਤੇ ਮਜੀਠੀਆ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ। ਓਧਰ, ਬਾਦਲ ਪਰਿਵਾਰ ਦੇ ਇਕ ਹੋਰ ਮੈਂਬਰ ਮਨਪ੍ਰੀਤ ਬਾਦਲ ਭਾਜਪਾ ’ਚ ਸ਼ਾਮਲ ਹੋ ਚੁੱਕੇ ਹਨ, ਜੋ ਇਕ ਵਾਰ ਹਰਸਿਮਰਤ ਦੇ ਮੁਕਾਬਲੇ ਬਠਿੰਡਾ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਹੁਣ ਉਹ ਵਿਧਾਨ ਸਭਾ ਚੋਣ ਹਾਰ ਚੁੱਕੇ ਹਨ ਅਤੇ ਉਨ੍ਹਾਂ ਦੇ ਲੋਕ ਸਭਾ ਚੋਣ ਲੜਨ ਸਬੰਧੀ ਦੁਚਿੱਤੀ ਦੀ ਸਥਿਤੀ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੀਸ਼ ਤਿਵਾੜੀ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਜਾਣੋ ਸੱਚ
NEXT STORY