ਦਿੜ੍ਹਬਾ ਮੰਡੀ (ਅਜੈ): ਦਿੜ੍ਹਬਾ ਦੇ ਪਿੰਡ ਮੋੜਾਂ ਵਿਖੇ ਇਕ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੋਂਕੀ ਮਹਿਲਾ ਦੇ ਇੰਚਾਰਜ ਐੱਸ.ਆਈ.ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਵਾਸੀ ਮੋੜਾਂ ਨੇ ਪੁਲਸ ਨੂੰ ਆਪਣੇ ਦਰਜ ਕਰਵਾਏ ਬਿਆਨ 'ਚ ਕਿਹਾ ਹੈ ਕਿ ਮੇਰਾ ਮੁੰਡਾ ਗੁਰਪ੍ਰੀਤ ਸਿੰਘ ( 23) ਜੋ ਕਿ ਤਕਰੀਬਨ ਤਿੰਨ ਸਾਲ ਪਹਿਲਾਂ ਫੌਜ 'ਚ ਭਰਤੀ ਹੋਇਆ ਸੀ ਅਤੇ ਹੁਣ ਪਠਾਨਕੋਟ ਵਿਖੇ ਡਿਊਟੀ ਤੇ ਤਾਇਨਾਤ ਸੀ। ਜੋ ਕਿ ਅੱਜ ਕੱਲ੍ਹ ਪਿੰਡ ਛੁੱਟੀ ਕੱਟਣ ਲਈ ਆਇਆ ਹੋਇਆ ਸੀ।
ਇਹ ਵੀ ਪੜ੍ਹੋ: ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਵੱਡੀ ਮਾਤਰਾ 'ਚ ਸ਼ਰਾਬ ਦਾ ਜ਼ਖੀਰਾ ਬਰਾਮਦ
ਮੇਰੇ ਮੁੰਡੇ ਦੀ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਪਿੰਡ ਦੀ ਇਕ ਕੁੜੀ ਨਾਲ ਕੁਝ ਸਮਾਂ ਪਹਿਲਾਂ ਫੋਨ ਤੇ ਜਾਣ-ਪਛਾਣ ਹੋ ਗਈ ਸੀ ਜੋ ਕਿ ਮੇਰੇ ਪੁੱਤਰ ਨਾਲ ਜਬਰੀ ਵਿਆਹ ਕਰਵਾਉਣਾ ਚਾਹੁੰਦੀ ਸੀ ਤੇ ਉਸ ਕੋਲੋਂ ਪੈਸਿਆਂ ਦੀ ਮੰਗ ਕਰਦੀ ਸੀ ਤੇ ਨਾਲ ਹੀ ਉਸ ਨੂੰ ਧਮਕੀਆਂ ਵੀ ਦਿੰਦੀ ਸੀ। ਜਿਸ ਦੇ ਚੱਲਦੇ ਉਹ ਮੇਰੇ ਵਾਰ-ਵਾਰ ਸਮਝਾਉਣ ਤੇ ਵੀ ਪ੍ਰੇਸ਼ਾਨ ਰਹਿੰਦਾ ਸੀ । ਮੇਰੇ ਮੁੰਡੇ ਨੇ ਉਕਤ ਕੁੜੀ ਦੀਆਂ ਧਮਕੀਆਂ ਤੋਂ ਡਰਦੇ ਹੋਏ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਤੋਂ ਤੁਰੰਤ ਬਾਅਦ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਪਟਿਆਲਾ ਦੇ ਅਮਰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਕੇਸ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਆਪਣੀ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: ਪ੍ਰੇਮ ਸਬੰਧਾਂ 'ਚ ਖ਼ੌਫਨਾਕ ਵਾਰਦਾਤ, ਨਾਬਾਲਗ ਨੂੰ ਦਿੱਤੀ ਦਿਲ ਕੰਬਾਊ ਮੌਤ
25 ਸੰਤਬਰ ਨੂੰ ਪੰਜਾਬ ਬੰਦ ਦੇ ਬਾਅਦ ਜਥੇਬੰਦੀਆਂ ਵਲੋਂ 26 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਦੀ ਹੋ ਰਹੀ ਤਿਆਰੀ
NEXT STORY