ਅੰਮ੍ਰਿਤਸਰ (ਦੀਪਕ)- ਪਟਵਾਰੀ ਦੀ ਭਰਤੀ ਲਈ ਚੰਡੀਗੜ੍ਹ ਦੇ ਇਕ ਕਾਲਜ ’ਚ ਟੈਸਟ ਦੇਣ ਗਏ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਤੇ ਲੜਕੀਆਂ ਨੂੰ ਕੱਕਾਰ ਉਤਾਰਣ ਲਈ ਮਜ਼ਬੂਰ ਕਰਨ ਦੀ ਘਿਨਾਉਣੀ ਹਰਕਤ ਦਾ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਨੋਟਿਸ ਲਿਆ ਹੈ।
ਇਹ ਵੀ ਪੜ੍ਹੋ- 378.77 ਏਕੜ ’ਚ ਹਾਈਟੈੱਕ ਵੈਲੀ ਦੀ ਸਥਾਪਨਾ ਨਾਲ ਲੁਧਿਆਣਾ ਵਿਸ਼ਵ ਦੇ ਨਕਸ਼ੇ ’ਤੇ ਹੋਵੇਗਾ : ਅਰੋੜਾ
ਇਥੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਕੱਕਾਰ ਰਹਿਤ ਦਾ ਅਹਿਮ ਹਿੱਸਾ ਹਨ, ਜਿਨ੍ਹਾਂ ਨੂੰ ਸਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ, ਜਿਸ ਦਾ ਸੰਵਿਧਾਨ ਹਰੇਕ ਨੂੰ ਆਪਣੇ ਆਪਣੇ ਧਰਮ ਅਨੁਸਾਰ ਰਹਿਣ ਦੀ ਇਜਾਜ਼ਤ ਦਿੰਦਾ ਹੈ। ਅਜਿਹੇ ਸਮੇਂ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਕੱਕਾਰ ਉਤਾਰਣ ਲਈ ਮਜ਼ਬੂਰ ਕਰਨ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਇਹ ਵੀ ਪੜ੍ਹੋ- ਮੋਦੀ ਸਰਕਾਰ ਨੇ MSME ਦੇ ਵਿਕਾਸ ਤੇ ਵਿਸਤਾਰ ਲਈ ਸ਼ਲਾਘਾਯੋਗ ਕਾਰਜ ਕੀਤਾ : ਅਸ਼ਵਨੀ ਸ਼ਰਮਾ
ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਰਾਜਧਾਨੀ ’ਚ ਅਜਿਹੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਉਹ ਵੀ ਇਸ ’ਤੇ ਸਖਤ ਕਾਰਵਾਈ ਕਰਨ।
ਮੋਦੀ ਸਰਕਾਰ ਨੇ MSME ਦੇ ਵਿਕਾਸ ਤੇ ਵਿਸਤਾਰ ਲਈ ਸ਼ਲਾਘਾਯੋਗ ਕਾਰਜ ਕੀਤਾ : ਅਸ਼ਵਨੀ ਸ਼ਰਮਾ
NEXT STORY