ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਦਾ ਕਹਿਰ ਲਗਾਤਾਰ ਜਾਰੀ ਰਿਹਾ ਹੈ। ਸੰਘਣੀ ਧੁੰਦ ਕਰਕੇ ਜਿੱਥੇ ਵਿਜ਼ੀਬਿਲਟੀ ਘੱਟ ਗਈ ਹੈ, ਉੱਥੇ ਹੀ ਸੀਤ ਲਹਿਰ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਐਤਵਾਰ ਨੂੰ ਠੰਡੀਆਂ ਹਵਾਵਾਂ ਚੱਲਣ ਕਰਕੇ ਪੰਜਾਬ ’ਚ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ। ਪੰਜਾਬ ਵਿਚ ਗੁਰਦਾਸਪੁਰ ਸਭ ਤੋਂ ਠੰਡਾ ਰਿਹਾ। ਜਿੱਥੇ ਘੱਟ ਤੋਂ ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਸੰਘਣੀ ਧੁੰਦ ਕਰਕੇ ਇਕ ਦਰਜਨ ਦੇ ਕਰੀਬ ਸ਼ਹਿਰਾਂ ਵਿਚ ਦਿਸਣ ਹੱਦ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ, ਜਿਸ ਕਰਕੇ ਲੋਕਾਂ ਨੂੰ 10-11 ਵਜੇ ਤੱਕ ਵਾਹਨ ਚਲਾਉਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੰਘਣੀ ਧੁੰਦ ਕਰਕੇ ਕੌਮਾਂਤਰੀ ਹਵਾਈ ਅੱਡਾ ਮੋਹਾਲੀ ਤੋਂ ਕਈ ਉਡਾਣਾਂ ਦੇਰੀ ਨਾਲ ਪਹੁੰਚੀਆਂ ਜਦਕਿ ਸੂਬੇ ਭਰ ਵਿਚ ਰੇਲ ਗੱਡੀਆਂ ਵੀ ਤੈਅ ਸਮੇਂ ਤੋਂ ਦੇਰੀ ਨਾਲ ਚੱਲੀਆਂ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਬੰਦ ਰਹਿਣਗੇ ਸਕੂਲ
ਮੌਸਮ ਵਿਭਾਗ ਨੇ ਅਗਲੇ ਦੋ ਤਿੰਨ ਦਿਨ ਤਕ ਪੰਜਾਬ ਵਿਚ ਕੁਝ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ, ਜਦੋਂ ਕਿ ਸੂਬੇ ਵਿਚ ਠੰਡ ਦਾ ਕਹਿਰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ। ਅਗਲੇ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਤੇਜ਼ ਠੰਡ ਦੇ ਨਾਲ-ਨਾਲ ਮੀਂਹ ਪੈ ਸਕਦਾ ਹੈ। ਆਈ. ਐੱਮ. ਡੀ ਅਨੁਸਾਰ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿਚ 8 ਜਨਵਰੀ ਤੋਂ 10 ਜਨਵਰੀ ਤੱਕ ਗਰਜ ਨਾਲ ਮੀਂਹ/ਗੜੇ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਬੋਰਡ ਦੀਆਂ ਪ੍ਰੀਖਿਆਵਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, PSEB ਨੇ ਦਿੱਤੀ ਚਿਤਾਵਨੀ
ਪੰਜਾਬ ਦੇ ਸਕੂਲਾਂ ਵਿਚ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਐਲਾਨ
ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ 10ਵੀਂ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਕਿਹਾ ਕਿ ਕੜਾਕੇ ਦੀ ਠੰਡ ਨੂੰ ਧਿਆਨ ’ਚ ਰੱਖਦਿਆਂ 10ਵੀਂ ਜਮਾਤ ਤਕ ਸਾਰੇ ਸਕੂਲ 8 ਜਨਵਰੀ ਤੋਂ 14 ਜਨਵਰੀ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ’ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਕਰ ’ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਹੋਣ ਵਾਲੀ ਆਮਦਨ ਨੂੰ ਲੈ ਕੇ ਮੰਤਰੀ ਜਿੰਪਾ ਦਾ ਅਹਿਮ ਬਿਆਨ
NEXT STORY