ਗੁਰਦਾਸਪੁਰ (ਵਿਨੋਦ) - ਵਿਦੇਸ਼ ਭੇਜਣ ਦੇ ਨਾਮ ਤੇ 9 ਲੱਖ ਰੁਪਏ ਦੀ ਠੱਗੀ ਕਰਨ ਵਾਲੇ 7 ਦੋਸ਼ੀਆਂ ਦੇ ਵਿਰੁੱਧ ਕਲਾਨੌਰ ਪੁਲਸ ਨੇ ਧਾਰਾ 420 ਅਤੇ 120 ਬੀ ਅਧੀਨ ਕੇਸ ਦਰਜ਼ ਕਰਕੇ ਦੋਸ਼ੀਆਂ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪ੍ਰੇਮ ਸਿੰਘ, ਖੇਮ ਰਾਜ ਪੁੱਤਰ ਬਲਜੀਤ ਰਾਜ, ਦਲਜੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਮੋੜ ਨੇ ਜ਼ਿਲਾ ਪੁਲਸ ਗੁਰਦਾਸਪੁਰ ਨੂੰ 12 ਦਸੰਬਰ 2017 ਨੂੰ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਵਿਦੇਸ਼ ਦੱਖਣੀ ਕੋਰੀਆਂ ਭੇਜਣ ਦੇ ਲਈ ਦੋਸ਼ੀ ਵਰਿੰਦਰ ਪੁੱਤਰ ਪ੍ਰੇਮ ਚੰਦ, ਜਸਬੀਰ ਸਿੰਘ ਪੁੱਤਰ ਗੁਰਦੇਵ ਸਿੰਘ, ਜਸਬੀਰ ਸਿੰਘ ਪੁੱਤਰ ਗੁਰਦੇਵ ਸਿੰਘ, ਵਿਨਾਇਕ ਪੁੱਤਰ ਵਰਿੰਦਰ ਕੁਮਾਰ ਸਾਰੇ ਨਿਵਾਸੀ ਸਰਹੰਦ ਜ਼ਿਲਾ ਫਤਿਹਗੜ੍ਹ ਸਾਹਿਬ, ਸੰਦੀਪ ਸਿੰਘ ਪੁੱਤਰ ਹਰਬੰਸ ਸਿੰਘ, ਨਰੇਸ਼ ਕੁਮਾਰ ਪੁੱਤਰ ਸੰਦਲ ਚੌਧਰੀ ਨਿਵਾਸੀ ਕਰਾਲ ਮਾਜਰ ਜ਼ਿਲਾ ਰੋਪੜ ਤੇ ਸੁਰਿੰਦਰ ਕੁਮਾਰ ਪੁੱਤਰ ਮਿਲਖੀ ਰਾਜ ਨਿਵਾਸੀ ਬਾਜਵਾ ਕਾਲੋਨੀ ਗੁਰਦਾਸਪੁਰ ਨੇ ਸਾਜਿਸ਼ ਕਰਕੇ 9 ਲੱਖ ਰੁਪਏ ਦੀ ਠੱਗੀ ਮਾਰੀ ਹੈ। ਦੋਸ਼ੀਆਂ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰ ਰਹੇ ਹਨ। ਇਸ ਮਾਮਲੇ ਦੀ ਜਾਂਚ ਦਾ ਕੰਮ ਕਲਾਨੌਰ ਪੁਲਸ ਸਟੇਸ਼ਨ ਇੰਚਾਰਜ਼ ਨੂੰ ਸੌਂਪਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਜਾਂਚ ਦੇ ਬਾਅਦ ਸੱਤਾਂ ਦੋਸ਼ੀਆਂ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਪਰ ਸਾਰੇ ਦੋਸ਼ੀ ਫਰਾਰ ਹੋ ਗਏ। ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਨਾਜਾਇਜ਼ ਸ਼ਰਾਬ ਸਮੇਤ ਦੋ ਔਰਤਾਂ ਗ੍ਰਿਫਤਾਰ
NEXT STORY