ਅੰਮ੍ਰਿਤਸਰ (ਹਰਮੀਤ) : ਅੱਜ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ੀ ਕਰੰਸੀ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ 2 ਭਾਰਤੀ ਨਾਗਰਿਕ , ਜੋ ਕਿ ਦੁਬਈ ਲਈ ਰਵਾਨਾ ਹੋਣ ਵਾਲੇ ਸਨ ਨੂੰ ਸੀ.ਆਈ.ਐੱਸ.ਐੱਫ. (ਕੇਂਦਰੀ ਉਦਯੋਗਿਕ ਸੁਰੱਖਿਆ ਬਲ) ਨੇ ਵਿਦੇਸ਼ੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ ਵਿਦੇਸ਼ੀ ਕਰੰਸੀ ਦੀ ਕੀਮਤ 32.86 ਲੱਖ ਰੁਪਏ ਦੱਸੀ ਜਾ ਰਹੀ ਹੈ। ਸੀ.ਆਈ.ਐੱਸ.ਐੱਫ. ਦੋਵੇਂ ਗ੍ਰਿਫ਼ਤਾਰ ਭਾਰਤੀਆਂ ਨੂੰ ਕਸਟਮ ਅਧਿਕਾਰੀਆਂ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਧੂਰੀ ਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੱਡੀ ਰਾਹਤ, ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

ਮਿਲੀ ਸੂਚਨਾ ਮੁਤਾਬਕ ਏਅਰ ਇੰਡੀਆ ਦੀ ਫਲਾਇਟ ਅੰਮ੍ਰਿਤਸਰ ਹਵਾਈ ਅੱਡੇ ਤੋਂ ਦੁਬਈ ਰਵਾਨਾ ਹੋਣ ਲਈ ਤਿਆਰ ਸੀ। ਸੁਰੱਖਿਆ ਲਈ ਤਾਇਨਾਤ ਸੀ.ਆਈ.ਐੱਸ.ਐੱਫ. ਦੇ ਜਵਾਨਾਂ ਨੇ ਜਦੋਂ 2 ਭਾਰਤੀ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਕੁਝ ਸ਼ੱਕ ਹੋਇਆ। ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਰੀਬ 21 ਹਜ਼ਾਰ ਯੂਰੋ ਬਰਾਮਦ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਸਟਮ ਵਿਭਾਗ ਹਵਾਲੇ ਕਰ ਦਿੱਤਾ ਗਿਆ। ਬਰਾਮਦ ਕੀਤੀ ਵਿਦੇਸ਼ੀ ਕਰੰਸੀ ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਫਗਵਾੜਾ ਦੇ ਸਰਕਾਰੀ ਸੇਵਾ ਕੇਂਦਰ ’ਚ ਚੋਰਾਂ ਨੇ ਬਣਾਇਆ ਚੋਰੀਆਂ ਦਾ ਰਿਕਾਰਡ, ਹੈਰਾਨ ਕਰਨ ਵਾਲੀ ਹੈ ਘਟਨਾ
NEXT STORY