ਚੰਡੀਗੜ੍ਹ (ਲਲਨ)- ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਸਿਰਫ਼ ਨਾਂ ਦਾ ਹੀ ਅੰਤਰਰਾਸ਼ਟਰੀ ਹਵਾਈ ਅੱਡਾ ਰਹਿ ਗਿਆ ਹੈ ਕਿਉਂਕਿ ਇਸ ਸਮੇਂ ਇਥੋਂ ਕੋਈ ਵੀ ਅੰਤਰਰਾਸ਼ਟਰੀ ਉਡਾਣ ਚੱਲ ਨਹੀਂ ਰਹੀ। ਇਸ ਕਾਰਨ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਐੱਨ. ਆਰ. ਆਈ. ਅਤੇ ਵਪਾਰਕ ਯਾਤਰੀਆਂ ਨੂੰ ਦਿੱਲੀ ਹਵਾਈ ਅੱਡੇ ਜਾਣਾ ਪੈਂਦਾ ਹੈ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ। ਏਅਰਲਾਈਨਜ਼ ਵੱਲੋਂ 2023 ’ਚ ਪਹਿਲਾਂ ਸ਼ਾਰਜਾਹ ਦੀ ਉਡਾਣ ਬੰਦ ਕੀਤੀ ਗਈ ਅਤੇ ਇਸ ਤੋਂ ਬਾਅਦ ਬੈਂਕਾਕ ਦੀ ਉਡਾਣ ਵੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮਾਰਚ ਦੇ ਆਖ਼ਰੀ ਹਫ਼ਤੇ ’ਚ ਖਾੜੀ ਦੇਸ਼ਾਂ ’ਚ ਚੱਲ ਰਹੀ ਜੰਗ ਕਾਰਨ ਦੁਬਈ ਅਤੇ ਅਬੂਧਾਬੀ ਦੀਆਂ ਉਡਾਣਾਂ ਵੀ ਬੰਦ ਕਰ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ: ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ! ਝੱਲਣੀ ਪੈ ਸਕਦੀ ਵੱਡੀ ਮੁਸੀਬਤ
ਇਸ ਤੋਂ ਬਾਅਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੋਈ ਵੀ ਵਿਦੇਸ਼ੀ ਉਡਾਣ ਨਹੀਂ ਚੱਲ ਰਹੀ ਅਤੇ ਸਿਰਫ਼ ਘਰੇਲੂ ਉਡਾਣਾਂ ਹੀ ਚੱਲ ਰਹੀਆਂ ਹਨ। ਇਥੋਂ ਲੋਕ ਸਭਾ ਮੈਂਬਰਾਂ ਵੱਲੋਂ ਵੀ ਕਈ ਵਾਰ ਸੰਸਦ ’ਚ ‘ਪੁਆਇੰਟ ਆਫ ਕਾਲ’ ਦਾ ਦਰਜਾ ਦੇਣ ਲਈ ਕੇਂਦਰ ਸਰਕਾਰ ਕੋਲ ਮੰਗ ਕੀਤੀ ਗਈ ਹੈ ਤਾਂ ਜੋ ਅੰਤਰਰਾਸ਼ਟਰੀ ਉਡਾਣਾਂ ਦਾ ਰਸਤਾ ਸਾਫ਼ ਹੋ ਸਕੇ।
ਸ਼ਾਰਜਾਹ ਅਤੇ ਬੈਂਕਾਕ ਦੀਆਂ ਉਡਾਣਾਂ ਹੋਈਆਂ ਸਨ ਸ਼ੁਰੂ, ਬਾਅਦ ’ਚ ਕਰ ਦਿੱਤੀਆਂ ਬੰਦ
ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪਹਿਲਾਂ ਸ਼ਾਰਜਾਹ ਅਤੇ ਬੈਂਕਾਕ ਦੀਆਂ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ, ਜਿਸ ਨਾਲ ਪੰਜਾਬ, ਹਰਿਆਣਾ, ਹਿਮਾਚਲ ਅਤੇ ਟ੍ਰਾਈਸਿਟੀ ਦੇ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਸੀ ਪਰ 28 ਅਕਤੂਬਰ 2023 ਨੂੰ ਇਹ ਬੰਦ ਕਰ ਦਿੱਤੀਆਂ ਗਈਆਂ। ਇਸ ਸਬੰਧੀ ਏਅਰਪੋਰਟ ਅਥਾਰਿਟੀ ਅਤੇ ਯਾਤਰੀਆਂ ਵੱਲੋਂ ਕਈ ਵਾਰ ਏਅਰਲਾਈਨਜ਼ ਨੂੰ ਚਿੱਠੀਆਂ ਲਿਖੀਆਂ ਗਈਆਂ ਕਿ ਇਨ੍ਹਾਂ ਨੂੰ ਮੁੜ ਸ਼ੁਰੂ ਕੀਤਾ ਜਾਵੇ ਪਰ ਇਹ ਉਡਾਣਾਂ ਦੋਬਾਰਾ ਸ਼ੁਰੂ ਨਹੀਂ ਹੋਈਆਂ। ਇਸ ਜਹਾਜ਼ ’ਚ ਯਾਤਰੀ ਭਰਨ ਦੀ ਦਰ 70-80 ਫ਼ੀਸਦੀ ਰਹਿੰਦੀ ਸੀ, ਇਸ ਦੇ ਬਾਵਜੂਦ ਇਸ ਨੂੰ ਬੰਦ ਕਰ ਦਿੱਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਤੋਂ ਬੈਂਕਾਕ ਲਈ ਏਅਰ ਇੰਡੀਆ ਦੀ ਸਿੱਧੀ ਉਡਾਣ ਵਪਾਰਕ ਤੌਰ ’ਤੇ ਸਫ਼ਲ ਨਾ ਹੋਣ (ਘੱਟ ਯਾਤਰੀ) ਕਾਰਨ ਅਕਤੂਬਰ-ਨਵੰਬਰ 2018 ਦੇ ਆਸ-ਪਾਸ ਬੰਦ ਕਰ ਦਿੱਤੀ ਗਈ ਸੀ। ਇਸ ਨੂੰ ਦੋਬਾਰਾ ਸ਼ੁਰੂ ਕਰਨ ਲਈ ਹਾਈਕੋਰਟ ਨੇ ਏਅਰ ਇੰਡੀਆ ਤੋਂ ਜਵਾਬ ਵੀ ਮੰਗਿਆ ਸੀ ਪਰ ਵਪਾਰਕ ਕਾਰਨਾਂ ਦਾ ਹਵਾਲਾ ਦੇ ਕੇ ਇਹ ਉਡਾਣ ਮੁੜ ਸ਼ੁਰੂ ਨਹੀਂ ਹੋ ਸਕੀ।
ਇਹ ਵੀ ਪੜ੍ਹੋ: ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
ਹਵਾਈ ਅੱਡਾ 24 ਘੰਟੇ ਨਹੀਂ ਹੁੰਦਾ ਓਪਰੇਟ
ਅਥਾਰਿਟੀ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ 24 ਘੰਟੇ ਚੱਲਦਾ ਹੈ ਪਰ ਹਕੀਕਤ ਇਹ ਹੈ ਕਿ ਇਹ ਸਿਰਫ਼ 19 ਘੰਟੇ ਹੀ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਪਹਿਲਾ ਜਹਾਜ਼ ਸਵੇਰੇ 5:30 ਵਜੇ ਉੱਡਦਾ ਹੈ ਜਦਕਿ ਆਖ਼ਰੀ ਜਹਾਜ਼ ਰਾਤ 11:45 ਵਜੇ ਉਡਾਣ ਭਰਦਾ ਹੈ।। ਇਸ ਤੋਂ ਬਾਅਦ ਰਾਤ 12 ਵਜੇ ਤੋਂ ਸਵੇਰੇ 5 ਵਜੇ ਤੱਕ ਕੋਈ ਵੀ ਉਡਾਣ ਨਹੀਂ ਹੁੰਦੀ। ਹਾਲਾਂਕਿ ਅਥਾਰਟੀ ਵੱਲੋਂ ਦੇਰ ਰਾਤ ਉਡਾਣਾਂ ਚਲਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਕੋਈ ਵੀ ਏਅਰਲਾਈਨ ਅੱਗੇ ਨਹੀਂ ਆ ਰਹੀ।
ਅਥਾਰਿਟੀ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਯੂਰਪ ਤੇ ਹੋਰ ਦੇਸ਼ਾਂ ਲਈ ਉਡਾਣਾਂ ਸ਼ੁਰੂ ਕੀਤੀਆਂ ਜਾਣ। ਦੁਬਈ ਅਤੇ ਅਬੂਧਾਬੀ ਦੀਆਂ ਉਡਾਣਾਂ ਸੁਰੱਖਿਆ ਕਾਰਨਾਂ ਕਰਕੇ ਬੰਦ ਕੀਤੀਆਂ ਗਈਆਂ ਹਨ ਅਤੇ ਇਹ ਜਲਦੀ ਹੀ ਦੁਬਾਰਾ ਸ਼ੁਰੂ ਹੋਣ ਦੀ ਉਮੀਦ ਹੈ।-ਅਜੈ ਵਰਮਾ, ਸੀ. ਈ. ਓ, ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੇਲ੍ਹ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਆਇਆ ਵਿਅਕਤੀ ਕਾਬੂ
NEXT STORY