ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗੱਲਾ): ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਵਿਖੇ ਗਗਨਦੀਪ ਸਿੰਘ (35) ਪੁੱਤਰ ਗੁਰਮੇਲ ਸਿੰਘ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਹ ਕਦਮ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਚੁੱਕਿਆ ਹੈ।
ਇਹ ਖ਼ਬਰ ਵੀ ਪੜ੍ਹੋ - 16 ਜਨਵਰੀ ਨੂੰ ਬੰਦ ਰਹਿਣਗੇ ਇਹ ਪੈਟਰੋਲ ਪੰਪ! ਇਸ ਪਾਸੇ ਜਾਣ ਤੋਂ ਪਹਿਲਾਂ Full ਕਰਵਾ ਲਓ ਟੈਂਕੀ
ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਨੇ ਬੀਤੇ ਦਿਨੀਂ ਘਰ ਵਿਚ ਆਪਣੇ ਆਪ ਨੂੰ ਸਿਰ ਵਿਚ ਗੋਲ਼ੀ ਮਾਰ ਲਈ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ। ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਬੱਚੇ ਗਏ ਸੀ ਆਸਟ੍ਰੇਲੀਆ, ਮਗਰੋਂ ਬਜ਼ੁਰਗ ਜੋੜੇ ਨਾਲ ਜੋ ਹੋਇਆ... ਸਾਰੇ ਪਿੰਡ ਦੀਆਂ ਨਿਕਲ ਗਈਆਂ ਧਾਹਾਂ
ਥਾਣਾ ਬਧਨੀ ਕਲਾਂ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨ ਦੇਣ ਮਗਰੋਂ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਨੌਜਵਾਨ ਯੂ.ਐੱਸ.ਏ. ਵਿਚ 5 ਸਾਲ ਲਗਾ ਕੇ ਇੰਡੀਆ ਵਾਪਸ ਆ ਗਿਆ ਅਤੇ ਕਰਜ਼ੇ ਤੋਂ ਤੰਗ ਆ ਕੇ ਇਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਅਤੇ ਇਸ ਦੇ ਦੋ ਬੱਚੇ ਵੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
NEXT STORY