ਅੰਮ੍ਰਿਤਸਰ (ਸਰਬਜੀਤ) : ਭਾਰਤ ਸਰਕਾਰ ਦੇ ਵਿਦੇਸ਼ ਸੈਕਟਰੀ ਹਰਸ਼ਵਰਧਨ ਸ਼੍ਰਿੰਗਲਾ ਆਪਣੇ ਆਫੀਸ਼ੀਅਲ ਡੈਲੀਗੇਸ਼ਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਸੱਚਖੰਡ 'ਚ ਮੱਥਾ ਟੇਕਿਆ, ਉਥੇ ਹੀ ਬਾਣੀ ਦਾ ਆਨੰਦ ਵੀ ਮਾਣਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਵਿਦੇਸ਼ ਸੈਕਟਰੀ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ 'ਤੇ ਮਨ ਨੂੰ ਬਹੁਤ ਖੁਸ਼ੀ ਅਤੇ ਸ਼ਾਂਤੀ ਮਿਲੀ। ਇਥੇ ਸਾਰੇ ਹੀ ਧਰਮਾਂ ਤੇ ਹਰ ਵਰਗ ਦੇ ਲੋਕਾਂ ਦਾ ਸਮਾਨ ਸਤਿਕਾਰ ਕੀਤਾ ਜਾਂਦਾ ਹੈ ਅਤੇ ਲੋਕ ਬਿਨਾਂ ਭੇਦਭਾਵ ਤੋਂ ਇਕੋ ਲਾਈਨ 'ਚ ਨਤਮਸਤਕ ਹੁੰਦੇ ਹਨ। ਇਹ ਇਕ ਅਦਭੁਤ ਦ੍ਰਿਸ਼ ਹੈ, ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਗੁਰਜੀਤ ਔਜਲਾ ਦਾ ਨਵਜੋਤ ਸਿੱਧੂ ਖ਼ਿਲਾਫ਼ ਵੱਡਾ ਬਿਆਨ, ਕਿਹਾ- ਲੋਕਾਂ ਨੂੰ ਸਿੱਧੂ ਦੇ ਬੋਲਣ ਦਾ ਅੰਦਾਜ਼ ਪਸੰਦ ਨਹੀਂ
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਤੇ ਸਰਬਜੀਤ ਸਿੰਘ ਵੱਲੋਂ ਵਿਦੇਸ਼ ਸੈਕਟਰੀ ਸ਼੍ਰਿੰਗਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹਰਸ਼ਵਰਧਨ ਸ਼੍ਰਿੰਗਲਾ ਅੱਜ ਭਾਰਤ ਦੇ ਅਟਾਰੀ-ਵਾਹਗਾ ਸਰਹੱਦ 'ਤੇ ਅਫ਼ਗਾਨਿਸਤਾਨ ਦੇ ਲੋਕਾਂ ਦੀ ਮਦਦ ਲਈ ਕੇਂਦਰ ਸਰਕਾਰ ਵੱਲੋਂ ਭੇਜੀ 2500 ਮੀਟ੍ਰਿਕ ਟਨ ਕਣਕ ਦੇਣ ਲਈ ਪਹੁੰਚੇ ਸਨ, ਜਿਥੋਂ ਵਾਪਸੀ ਉਪਰੰਤ ਉਹ ਸਾਰੇ ਆਫੀਸ਼ੀਅਲ ਡੈਲੀਗੇਸ਼ਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਮੁੱਖ ਚੋਣ ਅਧਿਕਾਰੀ ਵੋਟਿੰਗ ਮਸ਼ੀਨਾਂ ਵਾਲੀਆਂ ਇਮਾਰਤਾਂ ਤੇ ਵੋਟ ਗਿਣਤੀ ਕੇਂਦਰਾਂ ਦੀ ਸੁਰੱਖਿਆ ਮਜ਼ਬੂਤ ਕਰਨ : ਚੀਮਾ
NEXT STORY