ਫਰੀਦਕੋਟ (ਰਾਜਨ) : ਜਾਅਲੀ ਦਸਤਖ਼ਤ ਕਰਕੇ ਵੋਟਰਾਂ ਦੇ ਫਾਰਮ ਭਰਨ ਦੇ ਮਾਮਲੇ ’ਚ ਪਤੀ-ਪਤਨੀ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਫ਼ਤਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਐਸ.ਡੀ.ਐਮ., ਫਰੀਦਕੋਟ ਵੱਲੋਂ ਥਾਣਾ ਸਿਟੀ ਫਰੀਦਕੋਟ ਨੂੰ ਲਿਖੇ ਪੱਤਰ ’ਚ ਦੱਸਿਆ ਗਿਆ ਕਿ ਮਨਦੀਪ ਕੁਮਾਰ ਵੱਲੋਂ ਦਿੱਤੀ ਗਈ ਦਰਖ਼ਾਸਤ ਪ੍ਰਾਪਤ ਹੋਈ ਸੀ। ਦਰਖ਼ਾਸਤ ’ਚ ਦੋਸ਼ ਲਗਾਇਆ ਗਿਆ ਸੀ ਕਿ ਚਰਨਜੀਤ ਕੌਰ ਅਤੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਵੱਲੋਂ ਕਈ ਵੋਟਰਾਂ ਦੇ ਜਾਅਲੀ ਦਸਤਖ਼ਤ ਕਰ ਕੇ ਫਾਰਮ ਨੰਬਰ-07 ਭਰ ਕੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਗਏ ਹਨ।
ਮਾਮਲੇ ਦੀ ਜਾਂਚ ਦੌਰਾਨ ਫਾਰਮ ਨੰਬਰ-13 ਅਤੇ ਨਗਰ ਕੌਂਸਲ ਫਰੀਦਕੋਟ ਤੋਂ ਰਿਪੋਰਟ ਹਾਸਲ ਕੀਤੀ ਗਈ। ਜਾਂਚ ’ਚ ਸਾਹਮਣੇ ਆਇਆ ਕਿ ਫਾਰਮ ਨੰਬਰ-13 ’ਤੇ ਜਸਪਿੰਦਰ ਸਿੰਘ ਦੇ ਦਸਤਖ਼ਤ ਅੰਗਰੇਜ਼ੀ ’ਚ ਹਨ, ਜਦਕਿ ਫਾਰਮ ਨੰਬਰ-07 ’ਚ ਉਸ ਦੇ ਦਸਤਖ਼ਤ ਪੰਜਾਬੀ ’ਚ ਕੀਤੇ ਹੋਏ ਸਨ। ਇਸ ਸਬੰਧੀ ਜਸਪਿੰਦਰ ਸਿੰਘ ਵੱਲੋਂ ਰਿਪੋਰਟ ਦਿੱਤੀ ਗਈ ਕਿ ਫਾਰਮ ਨੰਬਰ-07 ਨਾ ਤਾਂ ਉਸ ਵੱਲੋਂ ਭਰਿਆ ਗਿਆ ਅਤੇ ਨਾ ਹੀ ਉਸ ’ਤੇ ਉਸ ਦੇ ਹਸਤਾਖਰ ਹਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਫਾਰਮ ਨੰਬਰ-07 ’ਤੇ ਜਾਅਲੀ ਦਸਤਖ਼ਤ ਚਰਨਜੀਤ ਕੌਰ ਵੱਲੋਂ ਕੀਤੇ ਗਏ ਸਨ, ਜਦਕਿ ਇਹ ਫਾਰਮ ਉਸ ਦੇ ਪਤੀ ਗੁਰਪ੍ਰੀਤ ਸਿੰਘ ਵੱਲੋਂ ਜਸਪਿੰਦਰ ਸਿੰਘ ਬਣ ਕੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਗਏ।
ਇਸ ਮਾਮਲੇ ’ਚ ਪੁਲਸ ਨੇ ਸ਼ਿਕਾਇਤਕਰਤਾ ਮਨਦੀਪ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਭਾਨ ਸਿੰਘ ਕਲੋਨੀ ਦੇ ਬਿਆਨਾਂ ਦੇ ਆਧਾਰ ’ਤੇ ਚਰਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਆਨ ਭਾਨ ਸਿੰਘ ਕਲੋਨੀ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਤਨੀ ਨੇ ਕੱਢੀਆਂ ਗਾਲ੍ਹਾਂ ਤੇ ਮਾਰਿਆ ਥੱਪੜ! ਸ਼ਰਮਿੰਦਗੀ ਮਹਿਸੂਸ ਕਰਦਿਆਂ ਪਤੀ ਨੇ ਦੇ ਦਿੱਤੀ ਜਾਨ
NEXT STORY