ਲੁਧਿਆਣਾ (ਰਾਜ): ਸ਼ਹਿਰ ਦੇ ਪੱਖੋਵਾਲ ਰੋਡ 'ਤੇ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਜਦੋਂ ਉਜ਼ਬੇਕਿਸਤਾਨ ਦੀ ਇਕ 34 ਸਾਲਾ ਮਹਿਲਾ ਨੇ ਦੋਸਤਾਂ ਨਾਲ Long Drive 'ਤੇ ਜਾਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਨੇ ਮਹਿਲਾ ਦੇ ਗੋਲ਼ੀ ਮਾਰ ਦਿੱਤੀ। ਗੋਲ਼ੀ ਔਰਤ ਦੀ ਛਾਤੀ ਵਿਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਇਕ ਰਾਹਗੀਰ ਉਸ ਨੂੰ ਇਕ ਨਿੱਜੀ ਹਸਪਤਾਲ ਲੈ ਗਿਆ। ਸੂਚਨਾ ਮਿਲਣ ਤੋਂ ਬਾਅਦ, ਸਦਰ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਾਰਵਾਈ ਕਰਦੇ ਹੋਏ ਦੋਸ਼ੀ ਬਲਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ। ਪਤਾ ਲੱਗਾ ਹੈ ਕਿ ਇਹ ਘਟਨਾ 11 ਦਸੰਬਰ ਨੂੰ ਵਾਪਰੀ ਸੀ। ਔਰਤ ਦੇ ਹੋਸ਼ ਵਿਚ ਆਉਣ ਤੋਂ ਬਾਅਦ, ਪੁਲਸ ਨੇ ਉਸ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਹੈ।
ਜਾਣਕਾਰੀ ਮੁਤਾਬਕ ਜ਼ਖ਼ਮੀ ਔਰਤ ਦਾ ਨਾਂ ਅਸਲੀਗੁਨ ਸਪਾਰੋਵਾ ਹੈ, ਜੋ ਕਿ ਉਜ਼ਬੇਕਿਸਤਾਨ ਦੀ ਰਹਿਣ ਵਾਲੀ ਹੈ। ਉਹ ਪਿਛਲੇ ਇਕ ਸਾਲ ਤੋਂ ਭਾਰਤ ਵਿਚ ਰਹਿ ਰਹੀ ਸੀ ਅਤੇ ਪਿਛਲੇ ਛੇ ਮਹੀਨਿਆਂ ਤੋਂ ਦਾਦ ਪਿੰਡ ਦੇ ਇਕ ਹੋਟਲ ਵਿਚ ਰਹਿ ਰਹੀ ਸੀ। ਔਰਤ ਦੇ ਅਨੁਸਾਰ, ਉਸ ਦਾ ਜਾਣਕਾਰ ਬਲਵਿੰਦਰ ਸਿੰਘ ਆਪਣੇ ਦੋਸਤ ਹਰਜਿੰਦਰ ਸਿੰਘ ਨਾਲ ਇਕ ਕਾਰ ਵਿਚ ਉਸ ਨੂੰ ਮਿਲਣ ਲਈ ਪਹੁੰਚਿਆ। ਉਹ ਉਸ ਨੂੰ ਜ਼ਬਰਦਸਤੀ ਕਾਰ ਵਿਚ ਬਿਠਾਉਣਾ ਚਾਹੁੰਦੇ ਸਨ ਅਤੇ ਉਸ ਨੂੰ ਗੱਡੀ ਵਿਚ ਲੈ ਜਾਣਾ ਚਾਹੁੰਦੇ ਸਨ। ਔਰਤ ਦਾ ਦੋਸ਼ ਹੈ ਕਿ ਜਦੋਂ ਉਸ ਨੇ ਇਨਕਾਰ ਕੀਤਾ ਤਾਂ ਬਲਵਿੰਦਰ ਸਿੰਘ ਨੇ ਕਾਰ ਦੇ ਡੈਸ਼ਬੋਰਡ ਤੋਂ ਰਿਵਾਲਵਰ ਕੱਢ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਦੋਸ਼ੀ ਨੇ ਉਸ 'ਤੇ ਗੋਲ਼ੀ ਚਲਾ ਦਿੱਤੀ। ਗੋਲ਼ੀ ਸਿੱਧੀ ਉਸ ਦੀ ਛਾਤੀ ਵਿਚ ਲੱਗੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਈ। ਦੋਸ਼ੀ ਮੌਕੇ ਤੋਂ ਭੱਜ ਗਿਆ। ਇਕ ਰਾਹਗੀਰ ਨੇ ਤੁਰੰਤ ਜ਼ਖ਼ਮੀ ਔਰਤ ਨੂੰ ਇਕ ਨਿੱਜੀ ਹਸਪਤਾਲ ਪਹੁੰਚਾਇਆ, ਜਿਸ ਨਾਲ ਉਸ ਦੀ ਜਾਨ ਬਚ ਗਈ।
ਗੁਰਦਾਸਪੁਰ ’ਚ ਦੇਰ ਸ਼ਾਮ ਮੁਕੰਮਲ ਹੋਇਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦਾ ਕੰਮ
NEXT STORY