ਪਟਿਆਲਾ,(ਬਲਜਿੰਦਰ)- ਪਟਿਆਲਾ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਜੀ. ਟੀ. ਰੋਡ 'ਤੇ ਸਥਿਤ ਇਕ ਪੁਰਾਣੇ ਸ਼ੈਲਰ ਵਿਚ ਚੱਲ ਰਹੀ ਨਕਲੀ ਸ਼ਰਾਬ ਬਣਾਉਣ ਦੀ ਫੈਕਟਰੀ ਦੇ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਸ਼ੈਪਸ਼ਲ ਇਨਵੈਸਟੀਗੇਸ਼ਨ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਸ. ਪੀ. ਨੇ ਦੱਸਿਆ ਕਿ ਐੱਸ. ਆਈ. ਟੀ. ਵਿਚ ਐੱਸ. ਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਐੱਸ. ਪੀ. ਸਿਟੀ ਵਰੁਣ ਸ਼ਰਮਾ ਅਤੇ ਡੀ. ਐੱਸ. ਪੀ. ਘਨੌਰ ਮਨਪ੍ਰੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਜਿਸ ਦੀ ਭੂਮਿਕਾ ਸਾਹਮਣੇ ਆਏਗੀ, ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਫ ਤੌਰ 'ਤੇ ਹਦਾਇਤਾਂ ਹਨ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ। ਇਸ ਮਾਮਲੇ ਵਿਚ ਗ੍ਰਿਫਤਾਰੀ ਲਈ ਟੀਮਾਂ ਦਾ ਗਠਨ ਕਰ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਪਟਿਆਲਾ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਇਸ ਮਾਮਲੇ ਵਿਚ ਕਾਂਗਰਸੀ ਸਰਪੰਚ ਸਮੇਤ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਇਕ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਸੀ।
ਜਗਬਾਣੀ ਸਾਹਿਤ ਵਿਸ਼ੇਸ਼ : ਪੱਗੜੀ ਵਾਲਾ ਅੰਕਲ
NEXT STORY