ਚੰਡੀਗੜ੍ਹ : ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਇਕ ਮਸ਼ਹੂਰ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ 'ਚੋਂ ਇਕ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ ਇਲੈਕਟ੍ਰਿਕ ਕ੍ਰੀਮੇਟੋਰੀਅਮ ਰਾਹੀਂ ਹੋਵੇਗੀ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, SCERT ਨੇ ਕੀਤਾ ਅਹਿਮ ਐਲਾਨ
ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ 'ਚ ਇਕ ਮਹਾਨ ਸ਼ਖ਼ਸੀਅਤ ਗੁਆ ਦਿੱਤੀ ਹੈ। ਸੂਬੇ ਦੇ ਮਹੱਤਵਪੂਰਨ ਮਾਮਲਿਆਂ 'ਚ ਉਨ੍ਹਾਂ ਵਲੋਂ ਸੂਝ-ਬੂਝ ਨਾਲ ਕੀਤੀ ਗਈ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ।
ਇਹ ਵੀ ਪੜ੍ਹੋ : 26 ਤਾਰੀਖ਼ ਨੂੰ ਜ਼ਰਾ ਸੋਚ-ਸਮਝ ਕੇ ਨਿਕਲੋ ਘਰੋਂ, ਬੰਦ ਰਹਿਣਗੇ ਰਾਹ, ਟ੍ਰੈਫਿਕ ਰੂਟ ਪਲਾਨ ਜਾਰੀ
ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UK ਜਾ ਕੇ ਕੁੱਲ੍ਹੜ ਪਿੱਜ਼ਾ ਕੱਪਲ ਨੇ ਕੀਤੀ ਨਵੀਂ ਸ਼ੁਰੂਆਤ, ਵੀਡੀਓ ਕੀਤੀ ਸਾਂਝੀ
NEXT STORY