ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਖ਼ਲ ਤੋਂ ਬਾਅਦ ਜੇਲ੍ਹ 'ਚ ਬੰਦ ਪੰਜਾਬ ਪੁਲਸ ਦੇ ਏ. ਆਈ. ਜੀ. ਆਸ਼ੀਸ਼ ਕਪੂਰ ਖ਼ਿਲਾਫ਼ ਇਕ ਵਾਰ ਫਿਰ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਏ. ਆਈ. ਜੀ. ਆਸ਼ੀਸ਼ ਕਪੂਰ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਹਿਲਾਂ ਹੀ ਜੇਲ੍ਹ 'ਚ ਹਨ। ਜਬਰ-ਜ਼ਿਨਾਹ ਦਾ ਇਹ ਮਾਮਲਾ ਵੀ ਇਸੇ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ : ਟੈਂਡਰ ਘਪਲੇ ਨੂੰ ਲੈ ਕੇ ਵੱਡੀ ਖ਼ਬਰ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ
ਹਾਲਾਂਕਿ ਇਸੇ ਘਟਨਾ ਦੇ ਸਬੰਧ 'ਚ ਪਹਿਲਾਂ ਵੀ ਆਸ਼ੀਸ਼ ਕਪੂਰ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ ਪਰ ਪੀੜਤਾ ਨੇ ਦੋਸ਼ ਲਾਇਆ ਸੀ ਕਿ ਉਕਤ ਐੱਫ਼. ਆਈ. ਆਰ. 'ਚ ਉੱਚ ਪੁਲਸ ਅਧਿਕਾਰੀਆਂ ਨੇ ਜਾਂਚ ਦੇ ਨਾਂ ’ਤੇ ਕੇਸ ਨੂੰ ਪੈਂਡਿੰਗ ਰੱਖਿਆ ਅਤੇ ਇਸ ਨੂੰ ਕਮਜ਼ੋਰ ਕੀਤਾ। ਮੁੱਖ ਮੰਤਰੀ ਨੂੰ ਲਿਖੇ ਪੱਤਰ 'ਚ ਪੰਜਾਬ ਦੇ ਰਾਜਪਾਲ ਨੇ ਕਿਹਾ ਸੀ ਕਿ ਉਪਰੋਕਤ ਗੰਭੀਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਦੇ ਅਧਿਕਾਰੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਜਾਰੀ ਕਰ ਦਿੱਤੇ ਇਹ ਹੁਕਮ
ਦੱਸਣਯੋਗ ਹੈ ਕਿ ਹਰਿਆਣਾ ਦੀ ਰਹਿਣ ਵਾਲੀ ਪੀੜਤਾ ਦੀ ਸ਼ਿਕਾਇਤ ’ਤੇ ਤਤਕਾਲੀ ਆਈ. ਜੀ. ਅਤੇ ਮੌਜੂਦਾ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਏ. ਆਈ. ਜੀ. ਆਸ਼ੀਸ਼ ਕਪੂਰ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ। ਇਹ ਸ਼ਿਕਾਇਤ ਉਨ੍ਹਾਂ ਨੂੰ ਪੀੜਤਾ ਨੇ ਪਟਿਆਲਾ ਜੇਲ੍ਹ 'ਚ ਜਾਂਚ ਦੌਰਾਨ ਆਈ. ਜੀ. ਕੁੰਵਰ ਨਾਲ ਦੌਰੇ ਦੌਰਾਨ ਦਿੱਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਪਾਹ ਉਦਯੋਗ ਅਹਿਮ ਥੰਮ੍ਹ : ਹਰਪਾਲ ਚੀਮਾ
NEXT STORY