ਜਲੰਧਰ (ਰਾਹੁਲ)- ਆਮ ਆਦਮੀ ਪਾਰਟੀ ਵੱਲੋਂ 7 ਦਿਨਾਂ ਅੰਦਰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੇ ਉੱਪਰ ਸਵਾਲ ਖੜ੍ਹੇ ਕਰਦੇ ਹੋਏ ਭਾਜਪਾ ਆਗੂ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਸਾਡੀ ਪਾਰਟੀ ਅਜਿਹਾ ਨਹੀਂ ਕਰੇਗੀ ਅਸੀਂ ਸਭ ਮਿਲ ਕੇ ਪੰਜਾਬ ਵਿੱਚ ਕਮਲ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਜਾਤੀ ਧਰਮ ਨੂੰ ਲੈ ਕੇ ਸਿਆਸਤ ਨਹੀਂ ਕਰ ਰਹੇ।
ਗਜੇਂਦਰ ਸ਼ੇਖਾਵਤ ਦੀ ਅਗਵਾਈ ਵਿਚ ਅੱਜ ਦੀਦਾਰ ਸਿੰਘ ਭੱਟੀ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਅਕਾਲੀ ਦਲ, ਸਤਵੰਤ ਸਿੰਘ ਮੋਹੀ, ਪ੍ਰੋਫ਼ੈਸਰ ਸਰਚਾਂਦ ਜੋ ਬਿਕਰਮ ਮਜੀਠੀਆ ਦੇ ਮੀਡੀਆ ਐਡਵਾਈਜ਼ਰ ਸਨ, ਅੰਮ੍ਰਿਤਪਾਲ ਸਿੰਘ ਡਾਲੀ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਜ਼ੋਨਲ ਪ੍ਰਧਾਨ, ਗੁਰਵਿੰਦਰ ਸਿੰਘ ਭੱਟੀ ਅਤੇ ਰਾਜਪਾਲ ਚੌਹਾਨ ਭਾਜਪਾ ਵਿਚ ਸ਼ਾਮਲ ਹੋਏ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਕੇਸਾਂ ਸਬੰਧੀ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਨਿਰਦੇਸ਼
ਉਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਗਜੇਂਦਰ ਸ਼ੇਖਾਵਤ ਨੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਨੂੰ ਉਨ੍ਹਾਂ ਦੀ ਪਾਰਟੀ ਵੀ ਸੀਰੀਅਸ ਨਹੀਂ ਲੈ ਰਹੀ, ਪੰਜਾਬ ਦੀ ਜਨਤਾ ਵੀ ਉਨ੍ਹਾਂ ਨੂੰ ਸੀਰੀਅਸ ਨਹੀਂ ਲੈ ਰਹੀ। ਨਵਜੋਤ ਸਿੰਘ ਸਿੱਧੂ ਕਦੋਂ ਕੀ ਬੋਲਦੇ, ਇਸ ਦੇ ਉੱਪਰ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਜਾ ਸਕਦੀ। ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ 'ਤੇ ਵੱਧ ਤੋਂ ਵੱਧ ਰੁਜ਼ਗਾਰ ਲਿਆਂਦੇ ਜਾਣਗੇ ਅਤੇ ਨਸ਼ਾ ਮੁਕਤ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਵਿਦੇਸ਼ਾਂ ’ਚ ਬੈਠੇ ਅੱਤਵਾਦੀ ਰੋਡੇ ਤੇ ਸੁੱਖ ਨੇ ਪੁਲਸ ਨੂੰ ਧੋਖਾ ਦੇਣ ਲਈ ਬਣਾਏ ਸਨ 4 ਅੱਤਵਾਦੀ ਮਾਡਿਊਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੋਹੜੀ ਤੋਂ ਪਹਿਲਾਂ ਪਰਿਵਾਰ ’ਚ ਪਏ ਵੈਣ, ਭਿਆਨਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ
NEXT STORY