ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ ਹੈ ਅਤੇ ਸਰਕਾਰ ਹੁਣ ਵੀ ਆਪਣੇ ਮੰਤਰੀ ਨੂੰ ਬਚਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਵੀ ਪੰਜਾਬ ਸਰਕਾਰ ਨੇ ਆਪਣੇ ਕਈ ਮੰਤਰੀਆਂ ਦੀ ਗ੍ਰਿਫ਼ਤਾਰੀ ਵਿਖਾਈ ਸੀ ਪਰ ਮਾਮਲਾ ਠੰਡਾ ਹੋਣ ਤੋਂ ਬਾਅਦ ਉਨ੍ਹਾਂ ਮੰਤਰੀਆਂ ਨੂੰ ਜ਼ਮਾਨਤ ਵੀ ਮਿਲ ਗਈ ਸੀ ਅਤੇ ਉਪਰੋਕਤ ਮੰਤਰੀ ਅੱਜ ਸ਼ਰੇਆਮ ਬਾਹਰ ਘੁੰਮ ਰਹੇ ਹਨ।
ਇਹ ਵੀ ਪੜ੍ਹੋ: 26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ ਮੌਸਮ ਲਈ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਦਬਾਅ ਤੋਂ ਬਾਅਦ ਹੀ ਭੁੱਲਰ ਦੀ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਸਾਬਕਾ ਡੀ. ਐੱਮ. ਸਵ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਇਹ ਮਾਮਲਾ ਸੀ. ਬੀ. ਆਈ. ਨੂੰ ਸੌਂਪ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਜਾਂਚ ਅਧਿਕਾਰੀ ਦਬਾਅ ਹੇਠ ਹੀ ਭੁੱਲਰ ਮਾਮਲੇ ਦੀ ਜਾਂਚ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਜਾਂ ਹਾਈ ਕੋਰਟ ਦੇ ਜੱਜ ਦੇ ਹਵਾਲੇ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ
NEXT STORY