ਚੰਡੀਗੜ੍ਹ : ਚੰਡੀਗੜ੍ਹ ਤੋਂ ਭਾਜਪਾ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੂੰ ਕਰੀਬ 13 ਲੱਖ ਰੁਪਏ ਦੇ ਬਕਾਏ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਕਿਰਨ ਖੇਰ ਵਲੋਂ ਸੈਕਟਰ-7 ਵਿਖੇ ਅਲਾਟ ਕੀਤੇ ਗਏ ਸਰਕਾਰੀ ਘਰ ਦਾ ਕਿਰਾਇਆ ਨਾ ਭਰਨ ਕਾਰਨ ਉਨ੍ਹਾਂ 'ਤੇ 13 ਲੱਖ ਰੁਪਏ ਦੇ ਕਰੀਬ ਬਕਾਇਆ ਹੋ ਗਿਆ ਹੈ। ਉਨ੍ਹਾਂ ਨੂੰ ਅਲਾਟ ਕੀਤੇ ਘਰ ਦੀ ਲਾਇਸੈਂਸ ਫ਼ੀਸ ਦੇ ਤੌਰ 'ਤੇ 12.76 ਲੱਖ ਰੁਪਏ ਦਾ ਬਕਾਇਆ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਧਿਆਨ ਨਾਲ ਪੜ੍ਹਨ ਇਹ ਖ਼ਬਰ
ਕਿਰਨ ਖੇਰ ਨੂੰ ਪੈਸੇ ਜਲਦੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਰੈਂਟਸ ਦੇ ਅਸਿਸਟੈਂਟ ਕੰਟਰੋਲਰ ਵਲੋਂ ਬੀਤੀ 24 ਜੂਨ ਨੂੰ ਨੋਟਿਸ ਭੇਜਿਆ ਗਿਆ ਸੀ। ਹੁਣ ਜੇਕਰ ਉਨ੍ਹਾਂ ਵਲੋਂ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ ਤਾਂ ਬਕਾਇਆ ਰਕਮ 'ਤੇ 12 ਫ਼ੀਸਦੀ ਵਿਆਜ ਲੱਗੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਅਸਲਾ ਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ! ਜਾਣੋ ਕਦੋਂ ਤੱਕ ਰਹਿਣਗੇ ਲਾਗੂ
ਪ੍ਰਸ਼ਾਸਨ ਨੇ ਸਾਬਕਾ ਸੰਸਦ ਮੈਂਬਰ ਨੂੰ 12,76,418 ਰੁਪਏ ਦਾ ਨੋਟਿਸ ਭੇਜਿਆ ਗਿਆ ਹੈ। ਇਸ ਦਾ ਭੁਗਤਾਨ ਡਿਮਾਂਡ ਡਰਾਫਟ ਜਾਂ ਬੈਂਕ ਟਰਾਂਸਫਰ ਜ਼ਰੀਏ ਕਰਨ ਲਈ ਕਿਹਾ ਗਿਆ ਹੈ। ਭੁਗਤਾਨ ਤੋਂ ਪਹਿਲਾਂ ਕੈਸ਼ੀਅਰ ਤੋਂ ਵੇਰਵਾ ਲੈਣਾ ਜ਼ਰੂਰੀ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਟੀਚਰ ਦੇ ਅਹੁਦੇ 'ਤੇ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
NEXT STORY