ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਦੇ ਪਿੰਡ ਮਨੀਆਵਾਲਾ ਅਤੇ ਅਰਨੀਵਾਲਾ ਦਾ ਦੌਰਾ ਕੀਤਾ ਅਤੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਦੁੱਖ ਪਰਗਟ ਕੀਤਾ। ਇਸ ਮੌਕੇ ਪਤਰਕਾਰਾਂ ਨਾਲ਼ ਗਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕਰਜ਼ਾ ਮੁਆਫੀ ਦੇ ਨਾਮ 'ਤੇ ਕਿਸਾਨਾਂ ਨਾਲ ਕਾਂਗਰਸ ਸਰਕਾਰ ਮਜ਼ਾਕ ਕਰ ਰਹੀ ਹੈ। ਕਾਂਗਰਸ ਸਰਕਾਰ ਦੀ ਕਹਿਣੀ ਤੇ ਕਰਨੀ ਵਿਚ ਫਰਕ ਹੈ। ਸੱਤਾ ਵਿਚ ਆਉਣ ਤੋਂ ਪਹਿਲਾ ਕਰਜ਼ਾ ਮੁਆਫੀ ਦਾ ਵਾਅਦਾ ਕਰਨ ਵਾਲੀ ਕਾਂਗਰਸ ਨੇ ਹੁਣ ਸਿਰਫ ਸੁਸਾਇਟੀਆਂ ਦਾ ਕਰਜ਼ਾ ਹੀ ਮਾਫ ਕੀਤਾ ਹੈ। ਮਜ਼ਦੂਰਾਂ ਦਾ ਕਰਜ਼ਾ ਮਾਫ ਕਰਨ ਦਾ ਵਾਅਦਾ ਕਰ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਸਿਰਫ ਕਹਿਣ ਨਾਲ ਕੁਝ ਨਹੀਂ ਹੋਣਾ ਕੁਝ ਕਰਨਾ ਪੈਂਦਾ ਹੈ। ਅਮਰੀਕਾ ਦੀਆ ਗੁਰਦੁਆਰਾ ਕਮੇਟੀਆਂ ਵੱਲੋਂ ਭਾਰਤ ਸਰਕਾਰ ਦੇ ਨੁਮਾਇੰਦਿਆਂ 'ਤੇ ਲਾਏ ਬੈਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਮਾਨਸ ਕੀ ਜਾਤ ਸਭੈ ਏਕੋ ਪਹਿਚਾਨਬੋ ਦਾ ਸਿਧਾਂਤ ਦਿੰਦਾ ਇਸ ਲਈ ਇਹ ਗਲਤ ਹੈ।
ਦਾਜ ਦੇ ਲੋਭੀਆਂ 'ਤੇ ਕੇਸ ਦਰਜ
NEXT STORY