ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਉਨ੍ਹਾਂ ਨੂੰ ਅੰਦਰ ਕਰਨ ਦੇ ਤਰੀਕੇ ਲੱਭ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ 3 ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ, ਇਹੀ ਗੱਲ ਹਰ ਕਿਸੇ 'ਤੇ ਭਾਰੂ ਪੈ ਰਹੀ ਹੈ। ਪੰਜਾਬ ਸਰਕਾਰ ਉਨ੍ਹਾਂ ਦੇ ਪਿੱਛੇ ਪਈ ਹੋਈ ਹੈ।
ਇਹ ਵੀ ਪੜ੍ਹੋ : ED ਵੱਲੋਂ ਲੁਧਿਆਣਾ ਦੇ ਨਾਮੀ ਠੇਕੇਦਾਰ ਬਜਾਜ ਦੇ 11 ਕੰਪਲੈਕਸਾਂ ’ਤੇ ਛਾਪੇਮਾਰੀ, ਵਿਭਾਗ ਨੂੰ ਮਿਲੀ ਵੱਡੀ ਸਫ਼ਲਤਾ
ਸਾਬਕਾ ਸੀ.ਐੱਮ. ਚੰਨੀ ਨੇ ਕਿਹਾ ਕਿ ਪਹਿਲਾਂ ਉਹ ਕਹਿੰਦੇ ਸਨ ਕਿ ਬਾਹਰੋਂ ਨਹੀਂ ਆਉਂਦਾ, ਹੁਣ ਜਦੋਂ ਆ ਗਿਆ ਹਾਂ ਤਾਂ ਉਸ ਦੇ ਪਿੱਛੇ ਵਿਜੀਲੈਂਸ ਲਗਾ ਦਿੱਤੀ ਹੈ। ਉਨ੍ਹਾਂ ਦੇ ਸਾਰੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇੱਥੇ ਇਹ ਵੀ ਕਿਹਾ ਕਿ ਉਹ ਸਾਰੇ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਇਹ ਵੀ ਪੜ੍ਹੋ : ਭਾਜਪਾ ਕੌਂਸਲਰ ਨੂੰ ਖਾਲਿਸਤਾਨੀ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ, ਕਿਹਾ ਪੰਜਾਬ ਛੱਡੋ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ 'ਤੇ ਆ ਗਏ ਹਨ। ਦਰਅਸਲ ਚੰਨੀ 'ਤੇ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਉਹ ਸੁਰਖੀਆਂ 'ਚ ਆ ਗਏ ਹਨ। ਵਿਜੀਲੈਂਸ ਨੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ 2 ਟੂਰਿਜ਼ਮ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬਠਿੰਡਾ ਦੇ ਇਕ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਚਮਕੌਰ ਸਾਹਿਬ 'ਚ ਥੀਮ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ, ਜਿਸ ਵਿੱਚ 1 ਕਰੋੜ 47 ਲੱਖ ਰੁਪਏ ਖਰਚ ਕੀਤੇ ਗਏ ਸਨ।
ਇਹ ਵੀ ਪੜ੍ਹੋ : ਜੰਮੂ 'ਚ ਸਿੱਖ ਸੰਗਤ ਨੇ ਸ਼ਰਧਾ ਨਾਲ ਮਨਾਇਆ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਦੋਸ਼ ਹੈ ਕਿ ਇਸ ਖਰਚੇ 'ਚ ਚੰਨੀ ਨੇ ਆਪਣੇ ਬੇਟੇ ਦੇ ਵਿਆਹ ਦੇ ਖਰਚੇ ਨੂੰ ਐਡਜਸਟ ਕੀਤਾ ਹੈ। ਦੱਸ ਦੇਈਏ ਕਿ ਇਸ ਥੀਮ ਪਾਰਕ ਨੂੰ ਬਣਾਉਣ ਲਈ ਕਈ ਸਰਕਾਰਾਂ ਵੱਲੋਂ ਵਾਅਦੇ ਕੀਤੇ ਗਏ ਸਨ ਪਰ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਚਮਕੌਰ ਸਾਹਿਬ ਵਿਖੇ ਥੀਮ ਪਾਰਕ ਦਾ ਉਦਘਾਟਨ ਕਰਨ ਦਾ ਫ਼ੈਸਲਾ ਕੀਤਾ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
Year Ender 2022 : ‘ਵਿਕਸਿਤ ਰਾਸ਼ਟਰ’ ਬਣਨ ਵੱਲ ਭਾਰਤ
NEXT STORY