ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਓਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : UT ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਕੇਂਦਰ ਦੀ ਤਰਜ਼ 'ਤੇ ਮਿਲਣਗੇ ਭੱਤੇ
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਬੁੱਧਵਾਰ ਸਵੇਰੇ ਮੁੱਖ ਦਫ਼ਤਰ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚੰਨੀ ਖ਼ਿਲਾਫ਼ ਲੁੱਕ ਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਦੀ ਅਦਾਲਤ 'ਚ ਸੁਣਵਾਈ, ਮੋਹਾਲੀ-ਚੰਡੀਗੜ੍ਹ ਨੂੰ ਜੋੜਦੀ ਸੜਕ ਖੁੱਲ੍ਹੇਗੀ ਜਾਂ ਨਹੀਂ, ਫ਼ੈਸਲਾ ਅੱਜ
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪਹਿਲਾਂ ਵਿਦੇਸ਼ ਚਲੇ ਗਏ ਸਨ ਪਰ ਬਾਅਦ 'ਚ ਉਹ ਪਰਤ ਆਏ ਅਤੇ ਆਪਣੇ ਖੇਤਰ 'ਚ ਸਰਗਰਮ ਹੋ ਗਏ ਪਰ ਇਸ ਦੌਰਾਨ ਵਿਜੀਲੈਂਸ ਵੱਲੋਂ ਚਰਨਜੀਤ ਚੰਨੀ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਇਕ ਛੋਟੀ ਜਿਹੀ ਗਲਤੀ ਨਾਲ ਫੜਿਆ ਗਿਆ ਅੰਮ੍ਰਿਤਪਾਲ ਦਾ ਖਾਸਮ-ਖਾਸ ਪਪਲਪ੍ਰੀਤ
NEXT STORY