ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਬੁੱਧਵਾਰ ਸਵੇਰੇ ਤਲਬ ਕੀਤਾ ਗਿਆ ਸੀ ਪਰ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਦੱਸਿਆ ਜਾ ਰਿਹਾ ਹੈ ਕਿ ਹੁਣ ਚਰਨਜੀਤ ਸਿੰਘ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਪਾਵਰਕਾਮ ਦੀ ਕਿਸਾਨਾਂ ਨੂੰ ਖ਼ਾਸ ਅਪੀਲ
ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਤਲਬ ਕੀਤਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ਰੇਲਵੇ ਸਟੇਸ਼ਨ ਦੀ ਮੇਨ ਐਂਟਰੀ ਹੋਵੇਗੀ ਬੰਦ, ਜਾਣੋ ਕੀ ਹੈ ਕਾਰਨ
ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਬੁੱਧਵਾਰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ
NEXT STORY