ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਉੱਥੇ ਬੈਠ ਕੇ ਕੀਰਤਨ ਵੀ ਸਰਵਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਲੋਕ ਸਭਾ ਹਲਕੇ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਅਤੇ ਇਸ ਇਤਿਹਾਸਕ ਗੁਰੂਧਾਮ ’ਚ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ਦੀ ਵੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਕ੍ਰਿਪਾ ਸਦਕਾ ਜਲੰਧਰ ਸੀਟ ਜਿੱਤਣ ਤੋਂ ਬਾਅਦ ਉਹ ਸਮੁੱਚੇ ਜਲੰਧਰ ਹਲਕੇ ਦਾ ਵਿਕਾਸ ਵੀ ਸ੍ਰੀ ਚਮਕੌਰ ਸਾਹਿਬ ਵਾਂਗ ਵੱਡੇ ਪੱਧਰ ’ਤੇ ਕਰਵਾਉਣਗੇ।
ਇਹ ਵੀ ਪੜ੍ਹੋ- ਦੇਰ ਰਾਤ ਤੱਕ ਕੀਤੀਆਂ ਕੁੜੀ ਨਾਲ ਫੋਨ 'ਤੇ ਗੱਲਾਂ, ਸਵੇਰੇ ਮਾਪਿਆਂ ਨੇ ਖੋਲ੍ਹਿਆ ਕਮਰੇ ਦਾ ਦਰਵਾਜ਼ਾ ਤਾਂ ਪੁੱਤ ਨੂੰ ਵੇਖ ਉੱਡੇ ਹੋਸ਼
ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਕਮਲਜੀਤ ਕੌਰ, ਪੁੱਤਰ ਨਵਜੀਤ ਸਿੰਘ ਨਵੀ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਕਰਨੈਲ ਸਿੰਘ ਬਜੀਦਪੁਰ, ਪ੍ਰਧਾਨ ਦਵਿੰਦਰ ਸਿੰਘ ਬਰਸਾਲਪੁਰ, ਪ੍ਰਧਾਨ ਦਰਸ਼ਨ ਸਿੰਘ ਸੰਧੂ, ਜਸਵੀਰ ਸਿੰਘ ਜਟਾਣਾ, ਰੋਹਿਤ ਸੱਭਰਵਾਲ, ਵਰਿੰਦਰ ਸਿੰਘ ਧੋਲਰਾਂ, ਸੰਤ ਸਿੰਘ ਦਿਓਲ, ਤਾਰਾ ਚੰਦ ਸੰਧੂ, ਜਗਜੀਤ ਸਿੰਘ ਲੁਠੇੜੀ, ਅਮਰੀਕ ਸਿੰਘ ਸੈਦਪੁਰ, ਜਸਵੀਰ ਸਿੰਘ ਸੈਦਪੁਰ, ਗੁਰਚਰਨ ਸਿੰਘ ਮਾਣੇਮਾਜਰਾ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਸ੍ਰੀ ਖੁਰਾਲਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਤੋਂ ਵਾਪਸ ਪਰਤ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, ਦੋ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੋਟਿੰਗ ਵਾਲੇ ਦਿਨ ਗਰਮੀ ਤੇ ਲੂ ਤੋਂ ਬਚਾਅ ਲਈ ਪਲਾਨਿੰਗ ਸ਼ੁਰੂ, ਨਹੀਂ ਹੋਵੇਗੀ ਕੋਈ ਪਰੇਸ਼ਾਨੀ
NEXT STORY