ਸ੍ਰੀ ਚਮਕੌਰ ਸਾਹਿਬ (ਵੈੱਬ ਡੈਸਕ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫ਼ੋਨ ਜ਼ਰੀਏ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਦੇਣ ਵਾਲੇ ਨੇ ਚਰਨਜੀਤ ਸਿੰਘ ਚੰਨੀ ਕੋਲੋਂ ਦੋ ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇਸ ਦੀ ਜਾਣਕਾਰੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੁਦ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਕੈਡਬਰੀ ਚਾਕਲੇਟ 'ਚੋਂ ਨਿਕਲੇ ਕੀੜੇ! ਸ਼ਿਕਾਇਤ ਕਰਨ 'ਤੇ ਕੰਪਨੀ ਨੇ ਦਿੱਤੀ ਇਹ ਸਫਾਈ
ਇਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਫ਼ੋਨ ਆਇਆ ਸੀ। ਫ਼ੋਨ ਕਰਨ ਵਾਲੇ ਸ਼ਖ਼ਸ ਨੇ ਕਿਹਾ ਕਿ ਮੈਂ ਤੁਹਾਡੀ ਗੱਲ ਭਾਈ ਜੀ ਨਾਲ ਕਰਵਾਉਂਦਾ ਹਾਂ ਤਾਂ ਚੰਨੀ ਨੇ ਕਿਹਾ ਕਿ ਤੁਸੀਂ ਹੀ ਦੱਸ ਦਿਓ ਕਿ ਕੰਮ ਹੈ। ਫਿਰ ਮੈਨੂੰ ਫ਼ੋਨ ਕਰਨ ਵਾਲੇ ਨੇ ਕਿਹਾ ਕਿ ਦੋ ਕਰੋੜ ਰੁਪਏ ਦਾ ਇੰਤਜ਼ਾਮ ਕਰੋ ਸਾਨੂੰ ਤੁਰੰਤ ਚਾਹੀਦਾ ਹੈ ਤਾਂ ਚੰਨੀ ਨੇ ਕਿਹਾ ਕਿ ਤੁਸੀਂ ਗਲਤ ਫ਼ੋਨ ਕਰ ਲਿਆ ਹੈ, ਮੇਰੇ ਕੋਲ ਦੋ ਕਰੋੜ ਰੁਪਏ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਫਿਰੋਤੀ ਮੰਗਣ ਵਾਲੇ ਵੱਲੋਂ ਮੈਸੇਜ ਵੀ ਭੇਜੇ ਗਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਸਾਰੇ ਸਕ੍ਰੀਨ ਸ਼ਾਟ ਡੀ. ਜੀ. ਪੀ. ਅਤੇ ਡੀ. ਆਈ. ਜੀ. ਨੂੰ ਵੀ ਭੇਜੇ ਗਏ ਸਨ ਪਰ ਉਨ੍ਹਾਂ ਵੱਲੋਂ ਅੱਜ ਤੱਕ ਮੈਨੂੰ ਇਸ ਮਾਮਲੇ ਸਬੰਧੀ ਕੁਝ ਨਹੀਂ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਵਰਗੇ ਬੰਦੇ ਨੂੰ ਕੋਈ ਧਮਕੀ ਆ ਰਹੀ ਹੈ ਤਾਂ ਆਮ ਬੰਦੇ ਦੇ ਹਾਲਾਤ ਕੀ ਹੋਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਸਾਜ਼ਿਸ਼ ਅਧੀਨ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ : ਮੁੱਖ ਮੰਤਰੀ
NEXT STORY