ਜਲੰਧਰ (ਨਰਿੰਦਰ ਮੋਹਨ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਕਰਜ਼ਾ ਵਧਦਾ ਜਾ ਰਿਹਾ ਹੈ। ਉਨ੍ਹਾਂ ਦੇ ਜੱਦੀ ਘਰ ਦੀ ਕੁਰਕੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਦਕਿ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਸਟੇਅ ਮਿਲ ਚੁੱਕੀ ਹੈ। ਇਸ ਬਾਰੇ ਖ਼ੁਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖ਼ੁਲਾਸਾ ਕੀਤਾ ਹੈ। ਆਪਣੀ ਜਾਇਦਾਦ ਦਾ ਖ਼ੁਲਾਸਾ ਕਰਦੇ ਹੋਏ ਚੰਨੀ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ 'ਚ ਕਿਹਾ ਕਿ ਉਨ੍ਹਾਂ ਦੇ ਕੋਲ ਇਕ ਘਰ, ਇਕ ਦਫ਼ਤਰ ਅਤੇ ਇਕ ਦੁਕਾਨ ਹੈ ਅਤੇ ਉਨ੍ਹਾਂ ਦੇ ਬੇਟੇ ਦਾ ਇਕ ਸ਼ੈਲਰ ਹੈ। ਉਨ੍ਹਾਂ ਦਾ ਪੈਟਰੋਲ ਪੰਪ ਸੀ ਪਰ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਉਹ ਵੀ ਵਿਕ ਗਿਆ।
ਚੰਨੀ ਨੇ ਕਿਹਾ ਕਿ ਉਹ ਦੇਸ਼ ਦੇ ਇਕਲੌਤੇ ਸਾਬਕਾ ਮੁੱਖ ਮੰਤਰੀ ਹੋਣਗੇ, ਜਿਨ੍ਹਾਂ ਦੇ ਜੱਦੀ ਘਰ ਨੂੰ ਕੁਰਕ ਕਰਨ ਦਾ ਹੁਕਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ 170 ਕਰੋੜ ਰੁਪਏ ਦੀ ਜਾਇਦਾਦ ਹੈ ਪਰ ਇਹ ਸਭ ਝੂਠ ਹੈ। ਇਹ ਵੀ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਕੋਲ ਸਾਢੇ ਤਿੰਨ ਕਰੋੜ ਦੀ ਕਾਰ ਹੈ ਪਰ ਅਜਿਹਾ ਕੁਝ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹਾਦਸੇ 'ਚ ਮ੍ਰਿਤਕ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਕੇਂਦਰ ਸਰਕਾਰ ਦਾ ਅਹਿਮ ਐਲਾਨ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਪ੍ਰੈਸ ਕਾਨਫ਼ਰੰਸ ਤੋਂ ਪਹਿਲਾਂ ਸਾਰਿਆਂ ਦੀ ਮੀਟਿੰਗ ਹੋਈ ਸੀ ਅਤੇ ਉਨ੍ਹਾਂ ਦੇ ਮਨ ਵਿਚ ਵੀ ਸਾਬਕਾ ਮੁੱਖ ਮੰਤਰੀ ਚੰਨੀ ਦੀ ਜਾਇਦਾਦ ਨੂੰ ਲੈ ਕੇ ਗਲਤਫਹਿਮੀ ਸੀ, ਜੋ ਅੱਜ ਦੂਰ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਇਕ ਵਾਰ ਟੈਂਟ ਹਾਊਸ ਚਲਾ ਕੇ ਕਾਰੋਬਾਰ ਸ਼ੁਰੂ ਕੀਤਾ ਸੀ ਪਰ ਚੰਨੀ ਅੱਜ ਵੀ ਕਰਜ਼ੇ ਵਿੱਚ ਡੁੱਬੇ ਹੋਏ ਹਨ ਅਤੇ ਹੋਰ ਸਾਬਕਾ ਮੁੱਖ ਮੰਤਰੀਆਂ ਨੇ ਵੱਡੇ-ਵੱਡੇ ਫਾਰਮ ਹਾਊਸ ਬਣਾ ਲਏ ਹਨ।
ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਾਣਕਾਰ ਬਣ ਕੇ ਔਰਤ ਤੋਂ ਠੱਗੇ ਇਕ ਲੱਖ ਰੁਪਏ
NEXT STORY