ਚੰਡੀਗੜ੍ਹ (ਰਮਨਜੀਤ ਸਿੰਘ) : ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਏ. ਡੀ. ਜੀ. ਪੀ. ਐੱਲ. ਕੇ. ਯਾਦਵ ’ਤੇ ਆਧਾਰਿਤ ਵਿਸ਼ੇਸ਼ ਜਾਂਚ ਕਮੇਟੀ (ਐੱਸ. ਆਈ. ਟੀ.) ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਜਾਣਕਾਰੀ ਮੁਤਾਬਕ ਉਕਤ ਮਾਮਲੇ 'ਚ ਪੁੱਛਗਿੱਛ ਕਰਨ ਲਈ ਐੱਸ. ਆਈ. ਟੀ. ਵਲੋਂ ਕੁੱਝ ਦਿਨ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਦਾਲ ਨੂੰ ਪੱਤਰ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦਾ ਇਹ 'ਆਮ ਆਦਮੀ ਕਲੀਨਿਕ' ਸੂਬੇ ਭਰ 'ਚੋਂ ਮੋਹਰੀ, ਪੁੱਜੇ ਸਭ ਤੋਂ ਜ਼ਿਆਦਾ ਮਰੀਜ਼
ਇਸ 'ਚ ਉਨ੍ਹਾਂ ਦੀ ਸਿਹਤ ਤੇ ਉਮਰ ਨੂੰ ਧਿਆਨ 'ਚ ਰੱਖਦਿਆਂ ਪੁੱਛਗਿਛ ਕਰਨ ਦੇ ਸਥਾਨ ਸਬੰਧੀ ਤੈਅ ਕਰਨ ਸਬੰਧੀ ਪੁੱਛਿਆ ਗਿਆ ਸੀ। ਇਸ ਦੇ ਜਵਾਬ ਵਿਚ ਸਾਬਕਾ ਮੁੱਖ ਮੰਤਰੀ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਤੋਂ ਐੱਸ. ਆਈ. ਟੀ. ਨੇ ਜੋ ਕੁੱਝ ਵੀ ਪੁੱਛਣਾ ਹੈ, ਉਹ ਲਈ ਉਹ ਤਿਆਰ ਹਨ। ਪੁੱਛਗਿੱਛ ਬੁੱਧਵਾਰ ਨੂੰ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਸਵਾਈਨ ਫਲੂ ਕਾਰਨ 10ਵੀਂ ਮੌਤ, 12 ਨਵੇਂ ਮਰੀਜ਼ ਆਏ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਾਕਿ ਡਰੋਨ BSF ਲਈ ਬਣੇ ਦੋਹਰੀ ਚੁਣੌਤੀ, ਹੈਰੋਇਨ ਸਮੇਤ ਹਥਿਆਰਾਂ ਦੀ ਵੱਡੀ ਖੇਪ ਮੰਗਵਾ ਰਹੇ ਸਮੱਗਲਰ
NEXT STORY