ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਜਿਸ ਐਂਬੂਲੈਂਸ 'ਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ, ਉਸ ਨੂੰ ਬਿਕਰਮ ਮਜੀਠੀਆ ਖ਼ੁਦ ਚਲਾ ਰਹੇ ਹਨ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।
ਇਹ ਵੀ ਪੜ੍ਹੋ : ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ ਪੁੱਜ ਰਹੇ ਆਗੂ, ਦੇਖੋ ਗਮਗੀਨ ਮਾਹੌਲ ਦੀਆਂ ਤਸਵੀਰਾਂ
ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਉੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : PM ਮੋਦੀ ਦੇ ਆਉਣ ਤੋਂ ਪਹਿਲਾਂ ਦਲਜੀਤ ਚੀਮਾ ਦੀ ਸੰਗਤ ਨੂੰ ਜ਼ਰੂਰੀ ਅਪੀਲ (ਵੀਡੀਓ)
ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖ਼ਰੀ ਸਾਹ ਲਏ ਸਨ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਅਤੇ ਪੂਰਾ ਅਕਾਲੀ ਦਲ ਡੂੰਘੇ ਸਦਮੇ 'ਚ ਹੈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ. ਪ੍ਰਕਾਸ਼ ਬਾਦਲ ਦਾ ਜਾਣਾ ਦੇਸ਼ ਦੀ ਰਾਜਨੀਤੀ ਨੂੰ ਝੱਟਕਾ : ਸਾਬਕਾ ਮੁੱਖ ਮੰਤਰੀ ਚੰਨੀ
NEXT STORY