ਫਰੀਦਕੋਟ : ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਦਰਅਸਲ ਪੰਜਾਬ ਵਿਜੀਲੈਂਸ ਵਿਭਾਗ ਵਲੋਂ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਚੱਲ ਰਹੀ ਸੀ। ਸੂਤਰਾਂ ਮੁਤਾਬਕ ਕਿੱਕੀ ਢਿੱਲੋਂ ਨੂੰ ਮੰਗਲਵਾਰ ਵਿਜੀਲੈਂਸ ਨੇ ਪੁੱਛਗਿੱਛ ਲਈ ਬੁਲਾਇਆ ਸੀ, ਇਸ ਦੌਰਾਨ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਅਮਰੀਕਾ ਜਾਣ ਲਈ ਜਹਾਜ਼ੇ ਚੜ੍ਹੇ ਮੁੰਡੇ ਦੇ ਟੁੱਟੇ ਸੁਫ਼ਨੇ, ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਸੂਤਰਾਂ ਅਨੁਸਾਰ ਢਿੱਲੋਂ ਖ਼ਿਲਾਫ਼ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਨੇ ਸੂਬੇ ਵਿਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਵਿਧਾਇਕ ਹੁੰਦਿਆਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ। ਇਸੇ ਮਾਮਲੇ ਵਿਚ ਹੁਣ ਵਿਜੀਲੈਂਸ ਵਿਭਾਗ ਵਲੋਂ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ’ਚ ਸ਼ਰਾਬ ਪੀਣ ਵਾਲੀ ਜਨਾਨੀ ਦੀ ਹੋਈ ਅਸਲ ਸ਼ਨਾਖਤ, ਪਰਿਵਾਰ ਆਇਆ ਸਾਹਮਣੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
47 ਡਿਗਰੀ ਦਾ ਤਾਪਮਾਨ ਵਿਦਿਆਰਥੀਆਂ ਲਈ ਬਣਿਆ ਜਾਨ ਦਾ ਖੌਅ, ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
NEXT STORY