ਤਰਨਤਾਰਨ (ਰਮਨ) - ਚੋਣ ਪ੍ਰਚਾਰ ਮੌਕੇ ਬੰਗਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੌਂਦ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਦੀ ਸੂਚਨਾ ਗੰਨਮੈਨ ਵੱਲੋਂ ਸੀਨੀਅਰ ਕਾਂਗਰਸ ਲੀਡਰਸ਼ਿਪ ਨੂੰ ਦਿੱਤੀ ਗਈ।
ਕਾਂਗਰਸ ਹਾਈ ਕਮਾਂਡ ਵੱਲੋਂ ਮਿਲੇ ਆਦੇਸ਼ਾਂ ਤਹਿਤ ਤਰਨਤਾਰਨ ਪੁੱਜੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੌਂਦ ਚੋਣ ਪ੍ਰਚਾਰ ਕਰਨ ਉਪਰੰਤ ਕਮਰੇ ’ਚ ਆਰਾਮ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਸੁਰੱਖਿਆ ਕਰਮਚਾਰੀ ਵੱਲੋਂ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਇਸ ਦੀ ਜਾਣਕਾਰੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਖ਼ਬਰ ਤੋਂ ਬਾਅਦ ਕਾਂਗਰਸ ਵੱਲੋਂ ਐਤਵਾਰ ਨੂੰ ਸ਼ਹਿਰ ਵਿੱਚ ਕੱਢੇ ਜਾਣ ਵਾਲੇ ਰੋਡ ਸ਼ੋਅ ਨੂੰ ਰੱਦ ਕਰ ਦਿੱਤਾ ਗਿਆ ਹੈ।
ਅਣਪਛਾਤੇ ਵਾਹਨ ਨਾਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
NEXT STORY