ਅੰਮ੍ਰਿਤਸਰ (ਇੰਦਰਜਤ/ਅਵਧੇਸ਼) : ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਸਾਹਮਣੇ ਹਾਜ਼ਰ ਨਹੀਂ ਹੋਏ। ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਭੇਜੇ ਗਏ ਨੋਟਿਸ ਤੋਂ ਬਾਅਦ ਸ਼ਨੀਵਾਰ ਦੀ ਸਵੇਰ 10 ਵਜੇ ਉਨ੍ਹਾਂ ਦਾ ਪੇਸ਼ ਹੋਣਾ ਤੈਅ ਹੋਇਆ ਸੀ ਪਰ ਉਹ ਉੱਥੇ ਨਹੀਂ ਪਹੁੰਚ ਸਕੇ ਤੇ ਉਨ੍ਹਾਂ ਨੇ ਵਿਜੀਲੈਂਸ ਬਿਓਰੋ ਕੋਲ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਵਰਣਨਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਵਿਰੁੱਧ 8 ਨਵੰਬਰ ਨੂੰ ਇਕ ਸ਼ਿਕਾਇਤ ਚੰਡੀਗੜ੍ਹ ’ਚ ਦਰਜ ਕੀਤੀ ਗਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ’ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ।
ਇਹ ਵੀ ਪੜ੍ਹੋ : ਮੁੰਬਈ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਜਿਗਰੀ ਦੋਸਤਾਂ ਨੇ ਦਿੱਤੀ ਦਿਲ ਕੰਬਾਊ ਮੌਤ, ਕਾਰਣ ਜਾਣ ਹੋਵੋਗੇ ਹੈਰਾਨ
ਇਸ ਲਈ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ। ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਨੋਟਿਸ ਭੇਜ ਕੇ ਸੂਚਿਤ ਕੀਤਾ ਗਿਆ ਸੀ ਕਿ ਉਹ ਵਿਜੀਲੈਂਸ ਬਿਓਰੋ ਦੇ ਦਫਤਰ ’ਚ ਸ਼ਨੀਵਾਰ 10 ਵਜੇ ਹਾਜ਼ਰ ਹੋਣ। ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ 29 ਨਵੰਬਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
ਸਿਆਸੀ-ਕੂਟਨੀਤੀ ’ਚ ਮਾਹਰ ਹਨ ਸੋਨੀ
ਸਾਬਕਾ ਉੱਪ-ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਦੀ ਸਿਆਸਤ ’ਚ ਵੀ ਅਜਿਹੀ ਸ਼ਖਸੀਅਤ ਹੈ, ਜਿਨ੍ਹਾਂ ਦੀਆਂ ਨੀਤੀਆਂ ਨੂੰ ਸਮਝਣਾ ਬੇਹੱਦ ਮੁਸ਼ਕਿਲ ਹੈ। ਉਨ੍ਹਾਂ ਨੇ ਆਪਣੇ ਪੂਰੇ ਸਿਆਸੀ ਜੀਵਨ ’ਚ ਕਦੀ ਵੀ ਵਿਰੋਧੀ ਧਿਰ ਦੇ ਵਿਰੁੱਧ ਕੋਈ ਬਿਆਨ ਨਹੀਂ ਦਿੱਤਾ। ਭਾਵੇਂ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ ਹੋਣ ਜਾਂ ਬਿਕਰਮ ਸਿੰਘ ਮਜੀਠੀਆ, ਭਾਜਪਾ ਦੇ ਅਨਿਲ ਜੋਸ਼ੀ ਹੋਣ ਜਾਂ ਸ਼ਵੇਤ ਮਲਿਕ, ਉਹ ਹਮੇਸ਼ਾ ਹੀ ਉਨ੍ਹਾਂ ਦੇ ਮਾਮਲਿਆਂ ’ਚ ਚੁੱਪ ਰਹੇ ਹਨ। ਦੂਜੇ ਪਾਸੇ ਆਪਣੀ ਪਾਰਟੀ ਦੇ ਕਿਸੇ ਵੀ ਨੇਤਾ ਨੂੰ ਉਨ੍ਹਾਂ ਨੇ ਆਪਣੇ ਤੋਂ ਅੱਗੇ ਨਹੀਂ ਵੱਧਣ ਦਿੱਤਾ। ਕਾਂਗਰਸ ਦੇ ਮਹਾਨ ਨੇਤਾ ਸਵ. ਰਘੂਨੰਦਨ ਭਾਟੀਆ ਦਾ ਸੋਨੀ ਨਾਲ ਸਿੱਧਾ-ਸਿੱਧਾ ਟਕਰਾਅ ਜਗ ਜ਼ਾਹਿਰ ਰਿਹਾ ਹੈ ਕਿ ਕਾਂਗਰਸ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਸੁਖਵਿੰਦਰ ਸਿੰਘ ‘ਸੁੱਖ’ ਸਰਕਾਰੀਆ ਬੇਸ਼ੱਕ ਵੱਡੇ ਕੱਦਾਵਰ ਨੇਤਾ ਰਹੇ ਪਰ ਸੋਨੀ ਦਾ ਉਨ੍ਹਾਂ ਨਾਲ 36 ਦਾ ਅੰਕੜਾ ਹੀ ਰਿਹਾ। ਵਧੇਰੇ ਕਾਂਗਰਸੀ ਨੇਤਾਵਾਂ ਦਾ ਕਹਿਣਾ ਹੈ ਕਿ ਓਮ ਪ੍ਰਕਾਸ਼ ਸੋਨੀ ਦੀ ਕੂਟਨੀਤੀ ਸੀ ਕਿ ਉਹ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਇਸ ਲਈ ਵੀ ਵੱਧ ਸਨਮਾਨ ਦਿੰਦੇ ਸਨ ਤਾਂ ਕਿ ਵਿਰੋਧੀ ਧਿਰ ਨੂੰ ਉਨ੍ਹਾਂ ਦੇ ਵਿਰੁੱਧ ਬੋਲਣ ਦਾ ਮੌਕਾ ਨਾ ਦਿੱਤਾ ਜਾਵੇ ਤੇ ਆਪਣੀ ਪਾਰਟੀ ਦੇ ਲੋਕ ਅਨੁਸ਼ਾਸਨ ਕਾਰਨ ‘ਮਜਬੂਰ’ ਹੋ ਕੇ ਉਨ੍ਹਾਂ ਵਿਰੁੱਧ ਬੋਲ ਨਹੀਂ ਸਕਦੇ ਸਨ। ਵਿਰੋਧੀ ਧਿਰ ਦਾ ਸਮਰੱਥਨ ਤੇ ਆਪਣੀ ਪਾਰਟੀ ਦੇ ਲੋਕਾਂ ਦੀ ਮਜਬੂਰੀ ਉਨ੍ਹਾਂ ਦੀ ਸਿਆਸੀ ਸ਼ਕਤੀ ਦਾ ਪ੍ਰਮਾਣ ਬਣ।
ਇਹ ਵੀ ਪੜ੍ਹੋ : ਫੋਨ ’ਤੇ ਕੈਨੇਡਾ ਵਾਲਾ ਰਿਸ਼ਤੇਦਾਰ ਬਣ ਕੇ ਉਡਾਏ ਸਾਢੇ ਚਾਰ ਲੱਖ ਰੁਪਏ, ਹੈਰਾਨ ਕਰਨ ਵਾਲਾ ਹੈ ਮਾਮਲਾ
ਸੱਤਾਧਾਰੀ ਪਾਰਟੀ ਦੇ ਵੀ ਹਨ ਕਈ ਧਰਮ ਸੰਕਟ!
ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਵਜੂਦ ਵੀ ਜਦੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੱਤਾਧਾਰੀ ਪਾਰਟੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੰਮ੍ਰਿਤਸਰ ਦੇ ਸਰਕਟ ਹਾਊਸ ’ਚ ਬਣਾਏ ਜਾ ਰਹੇ ਇਕ ਹੋਟਲ ਬਾਰੇ ਗੱਲ ਕਹੀ ਤਾਂ ਤੁਰੰਤ ਆਮ ਆਦਮੀ ਦੇ ਸਿਆਸਤਦਾਨ ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੀ ਓਮ ਪ੍ਰਕਾਸ਼ ਸੋਨੀ ’ਤੇ ਦੋਸ਼ ਦੀ ਗੱਲ ਟਾਲ ਗਏ ਸਨ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦਾ ਵੀ ਕੋਈ ਸਥਾਨਕ ਵਿਧਾਇਕ ਇਸ ਮਾਮਲੇ ਨੂੰ ਲੈ ਕੇ ਕੋਈ ਬਿਆਨ ਦੇਣ ਨੂੰ ਤਿਆਰ ਨਹੀਂ ਹੈ। ਉਥੇ ਹੀ ਵਿਜੀਲੈਂਸ ਵੱਲੋਂ ਨੋਟਿਸ ਮਿਲਣ ਵਾਲੇ ਦਿਨ ਵੀਰਵਾਰ ਤੋਂ ਲੈ ਕੇ ਮੰਗਲਵਾਰ ਤੱਕ 5 ਦਿਨ ਦਾ ਸਮਾਂ ਸਾਬਕਾ ਉੱਪ-ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਕੋਲ ਹੈ ਤੇ ਇੰਨੇ ਵੱਡੇ ਵਕਫੇ ’ਚ ਕੁਝ ਵੀ ਹੋ ਸਕਦਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁੱਚਾ ਸਿੰਘ ਲੰਗਾਹ ਤਨਖਾਹੀਆ ਕਰਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਚੀਨ ’ਚ ਵਿਖਾਵਾ: ਇਮਾਰਤ ’ਚ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ ਮਗਰੋਂ ਦੇਸ਼ ’ਚ ਲਾਕਡਾਊਨ ਦਾ ਵਿਰੋਧ ਵਧਿਆ
NEXT STORY