ਅੰਮ੍ਰਿਤਸਰ (ਸਾਗਰ) : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਏ। ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਹੈ। ਪੁਲਸ ਅਧਿਕਾਰੀਆਂ ਤੋਂ ਪੁੱਛਗਿੱਛ ਮਗਰੋਂ ਓਮ ਪ੍ਰਕਾਸ਼ ਸੋਨੀ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਗਏ ਅਤੇ ਕਿਹਾ ਕਿ ਉਹ ਜਾਂਚ 'ਚ ਵਿਜੀਲੈਂਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸੋਸ਼ਲ ਮੀਡੀਆ 'ਤੇ ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਮੋਹਲਤ ਖ਼ਤਮ, ਅੱਜ ਤੋਂ ਹੋਵੇਗੀ FIR
ਉਨ੍ਹਾਂ ਨੇ ਕਿਹਾ ਕਿ ਜਾਇਦਾਦ ਸਬੰਧੀ ਉਨ੍ਹਾਂ ਨੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ 'ਤੇ ਪੂਰਾ ਯਕੀਨ ਹੈ ਕਿ ਇੱਥੋਂ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਸਰਕਾਰ ਧੱਕੇਸ਼ਾਹੀ ਕਰਦੀ ਹੈ ਤਾਂ ਉਹ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਇਸ ਸਬੰਧ 'ਚ ਅੰਮ੍ਰਿਤਸਰ ਵਿਜੀਲੈਂਸ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੋਂ ਉਨ੍ਹਾਂ ਦੀ ਜਾਇਦਾਦ ਦੇ ਬਾਰੇ ਪੁੱਛ-ਗਿੱਛ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਟੀਮ ਆਸ਼ੂ ’ਤੇ ਆਏ ਸੰਕਟ ਮਗਰੋਂ ਹੁਣ ਕੌਣ ਸੰਭਾਲੇਗਾ ਸ਼ਹਿਰ ’ਚ ਕਾਂਗਰਸ ਦੀ ਕਮਾਨ?
ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦਫ਼ਤਰ ਵੱਲੋਂ ਉਨ੍ਹਾਂ ਨੂੰ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛ-ਗਿਛ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਪਰਿਵਾਰ ਦੇ ਕੋਲ ਅਤੇ ਉਨ੍ਹਾਂ ਕੋਲ ਕਿੰਨੀ ਜਾਇਦਾਦ ਹੈ, ਉਸ ਦੇ ਵੀ ਕਾਗਜ਼ਾਤ ਉਹ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਇਸ ਦੀ ਜਾਂਚ ਕਰੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੀ. ਜੇ. ’ਤੇ ਗਾਣਾ ਚਲਾਉਣ ਨੂੰ ਲੈ ਕੇ ਹੋਈ ਲੜਾਈ, ਫਿਰ ਟਾਈਮ ਪਾ ਕੇ ਭਿੜੀਆਂ ਦੋਵੇਂ ਧਿਰਾਂ, ਹੋਇਆ ਖੂਨੀ ਟਕਰਾਅ
NEXT STORY