ਅੰਮ੍ਰਿਤਸਰ (ਸਾਗਰ) : ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਮੁੜ ਵਿਜੀਲੈਂਸ ਅੱਗੇ ਪੇਸ਼ ਹੋਣਗੇ। ਇਸ ਤੋਂ ਪਹਿਲਾ ਓ. ਪੀ. ਸੋਨੀ ਮੰਗਲਵਾਰ 29 ਨਵੰਬਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਏ ਸਨ। ਇੱਥੇ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਵਿਜੀਲੈਂਸ ਦਫ਼ਤਰ 'ਚ ਕਰੀਬ ਢਾਈ ਘੰਟੇ ਪੁੱਛ-ਗਿੱਛ ਕੀਤੀ ਗਈ ਸੀ। ਇਹ ਜਾਂਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਕੀਤੀ ਗਈ ਸੀ।
ਇਹ ਵੀ ਪੜ੍ਹੋ : ਟ੍ਰਾਈਸਿਟੀ 'ਚ 'ਮੈਟਰੋ' ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਵਿਜੀਲੈਂਸ ਦਫ਼ਤਰ ਵੱਲੋਂ ਉਨ੍ਹਾਂ ਨੂੰ ਆਪਣੇ ਪਰਫਾਰਮੇ ਜਮ੍ਹਾਂ ਕਰਵਾਉਣ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਅੱਜ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਪੁੱਛ-ਗਿਛ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਪਰਿਵਾਰ ਦੇ ਕੋਲ ਅਤੇ ਉਨ੍ਹਾਂ ਕੋਲ ਕਿੰਨੀ ਜਾਇਦਾਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਭਵਤੀ ਔਰਤਾਂ ਦੇ ਜਣੇਪੇ ਨੂੰ ਲੈ ਕੇ ਚੰਗੀ ਖ਼ਬਰ, ਸਿਹਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ
ਉਸ ਦੇ ਵੀ ਕਾਗਜ਼ਾਤ ਉਨ੍ਹਾਂ ਨੂੰ ਜਮ੍ਹਾਂ ਕਰਵਾਉਣ ਲਈ ਕਿਹਾ ਜਾਵੇਗਾ। ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਇਸ ਦੀ ਜਾਂਚ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖ਼ੌਫ਼ਨਾਕ ਵਾਰਦਾਤ : ਤੜਕੇ ਸਵੇਰੇ ਘਰ ਅੰਦਰ ਮਿਲੀ ਵਿਅਕਤੀ ਦੀ ਲਾਸ਼, ਬੁਰੇ ਤਰੀਕੇ ਨਾਲ ਵੱਢਿਆ ਹੋਇਆ ਸੀ ਗਲਾ
NEXT STORY