ਅੰਮ੍ਰਿਤਸਰ (ਇੰਦਰਜੀਤ/ਅਵਧੇਸ਼) : ਪੰਜਾਬ ਵਿਚ ਵਿਜੀਲੈਂਸ ਬਿਊਰੋ ਦੀ ਜਾਂਚ ਅਤੇ ਦਰਜ ਕੀਤੀ ਐੱਫ. ਆਈ. ਆਰ. ਦਾ ਸਾਹਮਣਾ ਕਰ ਰਹੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਜ਼ਮਾਨਤ ਪਟੀਸ਼ਨ ਵਧੀਕ ਸੈਸ਼ਨ ਜੱਜ ਨੇ ਖਾਰਜ ਕਰ ਦਿੱਤੀ। ਸੋਨੀ ਪਿਛਲੇ ਸਮੇਂ ਤੋਂ ਨਿਆਇਕ ਹਿਰਾਸਤ ਵਿਚ ਹਨ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੇ ਦਿਨ ਤੋਂ ਹੀ ਉਹ ਲਗਾਤਾਰ ਬੀਮਾਰੀ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਬੀਮਾਰੀ ਦੇ ਕਾਰਨਾਂ ਨੂੰ ਲੈ ਕੇ ਮੈਡੀਕਲ ਆਧਾਰ ’ਤੇ ਸੈਸ਼ਨ ਕੋਰਟ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : CTET ਦੇਣ ਵਾਲੇ ਪ੍ਰੀਖਿਆਰਥੀਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖਣਾ ਪਵੇਗਾ ਖ਼ਾਸ ਧਿਆਨ
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 8 ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 9 ਜੁਲਾਈ ਨੂੰ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਆਮਦਨ ਤੋਂ ਵੱਧ ਕੇਸ ਦਰਜ ਕੀਤਾ ਸੀ, ਜਿਸ ਵਿਚ ਉਸ ਨੇ ਪਿਛਲੇ 7 ਸਾਲਾਂ ਦੌਰਾਨ 12,48,42,692 ਰੁਪਏ ਖਰਚ ਕੀਤੇ ਸਨ। ਵਿਜੀਲੈਂਸ ਦੀ ਜਾਂਚ ਦੌਰਾਨ ਉਨ੍ਹਾਂ ਦੀ ਆਮਦਨ 4,52,18,771 ਰੁਪਏ ਦਰਜ ਹੋਈ, ਜਿਸ ਵਿਚ ਉਨ੍ਹਾਂ ਦੀ ਆਮਦਨ ਤੋਂ ਵੱਧ 7,96,23,921 ਰੁਪਏ ਖਰਚ ਕੀਤੇ ਗਏ।
ਇਹ ਵੀ ਪੜ੍ਹੋ : ਲੁਧਿਆਣਾ 'ਚ ਪਲਟਿਆ ਤੇਲ ਨਾਲ ਭਰਿਆ ਟੈਂਕਰ, ਦੇਖੋ ਮੌਕੇ ਦੇ ਹਾਲਾਤ ਬਿਆਨ ਕਰਦੀਆਂ ਤਸਵੀਰਾਂ
9 ਜੁਲਾਈ ਨੂੰ ਵਿਜੀਲੈਂਸ ਬਿਊਰੋ ਨੇ ਓਮ ਪ੍ਰਕਾਸ਼ ਸੋਨੀ ਨੂੰ ਗ੍ਰਿਫ਼ਤਾਰ ਕੀਤਾ। ਅਗਲੇ ਦਿਨ ਅਦਾਲਤ ਨੇ ਉਨ੍ਹਾਂ ਨੂੰ 2 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਇਸ ਦੌਰਾਨ ਓ. ਪੀ. ਸੋਨੀ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲਕਰਵਾਇਆ ਗਿਆ। ਹਾਲ ਤੱਕ ਸੋਨੀ ਨਿਆਇਕ ਹਿਰਾਸਤ ਵਿਚ ਹਨ ਅਤੇ ਆਪਣਾ ਇਲਾਜ ਕਰਵਾ ਰਹੇ ਹਨ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਸਹੂਲਤ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਦਾ ਦਾਅਵਾ: ਸੱਤਾ ’ਚ ਆਉਂਦਿਆਂ ਹੀ ਦਰਿਆਈ ਪਾਣੀਆਂ ਸਬੰਧੀ ਲੈਣਗੇ ਇਹ ਵੱਡਾ ਫ਼ੈਸਲਾ
NEXT STORY