ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਤਲਾਨਾ ਵਿਰੁੱਧ ਉਨ੍ਹਾਂ ਦੇ ਪੁੱਤਰ, ਅਕੀਲ ਅਖਤਰ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਇਨ੍ਹਾਂ ਦੀ ਧੀ ਅਤੇ ਨੂੰਹ 'ਤੇ ਵੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ। ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ (ਮਨੁੱਖੀ ਅਧਿਕਾਰ) ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿਚ ਇੱਕ ਗੁਆਂਢੀ, ਸ਼ਮਸ਼ੂਦੀਨ ਨੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ, ਜਿਸ ਵਿਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਮਿਲੇਗਾ ਬੰਪਰ...
ਸ਼ਮਸ਼ੂਦੀਨ ਨੇ ਪੰਚਕੂਲਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਪੰਚਕੂਲਾ ਐੱਮਡੀਸੀ ਪੁਲਸ ਸਟੇਸ਼ਨ ਨੇ ਹੁਣ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁੱਧ ਆਈਪੀਸੀ ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਵੇਗੀ ਬੰਦ, ਜਾਰੀ ਹੋ ਗਏ ਨਵੇਂ ਹੁਕਮ
ਦੱਸਣਯੋਗ ਹੈ ਕਿ ਅਕੀਲ ਦੀ ਮੌਤ 16 ਅਕਤੂਬਰ ਨੂੰ ਪੰਚਕੂਲਾ ਵਿਚ ਦੇਰ ਰਾਤ ਹੋਈ ਸੀ। ਪਰਿਵਾਰ ਨੇ ਕਿਹਾ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ। ਇਸ ਮਗਰੋਂ ਅਕੀਲ ਦਾ 27 ਅਗਸਤ ਦਾ ਇਕ ਵੀਡੀਓ ਸਾਹਮਣੇ ਆਇਆ। ਇਸ ਵਿਚ ਮ੍ਰਿਤਕ ਦੋਸ਼ ਲਗਾਉਂਦਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਉਸਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਉਸਨੇ ਆਪਣੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ।
ਇਹ ਵੀ ਪੜ੍ਹੋ : 20 ਜਾਂ 21 ਅਕਤੂਬਰ, ਸ੍ਰੀ ਹਰਿਮੰਦਰ ਸਾਹਿਬ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ/ਦੀਵਾਲੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
NEXT STORY