ਮੋਹਾਲੀ (ਪਰਦੀਪ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵੱਧਦੀਆਂ ਹੀ ਜਾ ਰਹੀਆਂ ਹਨ। ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵੱਲੋਂ ਮੰਗਲਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅਦਾਲਤ ਨੇ ਉਨ੍ਹਾਂ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ। ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ, ਜਦੋਂ ਕਿ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਵੀ ਅਦਾਲਤ ਨੇ ਖਾਰਜ਼ ਕਰ ਦਿੱਤੀ ਹੈ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।
ਇਹ ਵੀ ਪੜ੍ਹੋ : ਸਿਲੰਡਰ ਫੱਟਣ ਮਗਰੋਂ ਦਰਦਨਾਕ ਦ੍ਰਿਸ਼ ਦੇਖ ਕੰਬੇ ਲੋਕ, ਉੱਬਲੇ ਆਲੂਆਂ ਵਾਂਗ ਝੁਲਸੇ ਲੋਕ, ਹਵਾ 'ਚ ਝੂਲਣ ਲੱਗੇ 'ਅੰਗ'
ਜ਼ਿਕਰਯੋਗ ਹੈ ਕਿ ਮੋਹਾਲੀ ਵਾਸੀ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਭੇਦਭਰੀ ਹਾਲਤ 'ਚ ਲਾਪਤਾ ਕਰਨ 'ਤੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ. ਜੀ. ਪੀ. ਨੇ ਧਾਰਾ-302 'ਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਰਜ਼ੀ ਲਾਈ ਸੀ।
ਇਹ ਵੀ ਪੜ੍ਹੋ : ਹੁਣ ਬਾਦਲਾਂ ਦੇ ਗੜ੍ਹ 'ਚ ਲਹਿਰਾਇਆ 'ਖਾਲਿਸਤਾਨੀ ਝੰਡਾ', ਖੁਫ਼ੀਆ ਮਹਿਕਮਾ ਤੇ ਪੁਲਸ ਚੌਕਸ
ਜਸਟਿਸ ਸੁਵੀਰ ਸਹਿਗਲ ਨੇ ਸੁਮੇਧ ਸੈਣੀ ਦੇ ਕੇਸ ਤੋਂ ਖੁਦ ਨੂੰ ਵੱਖਰਾ ਕਰ ਲਿਆ ਸੀ ਅਤੇ ਬੀਤੇ ਦਿਨ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਨੇ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਅਤੇ ਅਪਰਾਧਕ ਕੇਸ ਦੀ ਜਾਂਚ ਪੰਜਾਬ ਪੁਲਸ ਤੋਂ ਵਾਪਸ ਲੈ ਕੇ ਸੀ. ਬੀ. ਆਈ. ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਸਬੰਧੀ ਮਾਮਲੇ ਦੀ ਸੁਣਵਾਈ ਕੀਤੀ ਅਤੇ ਫੈਸਲਾ 8 ਸਤੰਬਰ ਤੱਕ ਰਾਖਵਾਂ ਰੱਖ ਲਿਆ।
ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਕਲਯੁਗੀ ਪਿਓ ਨੇ ਟੱਪੀਆਂ ਸ਼ਰਮ ਦੀਆਂ ਸਾਰੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਮੂੰਹ ਕਾਲਾ
ਪਤੀ ਹੱਥੋਂ ਤੰਗ ਆਈ 2 ਬੱਚਿਆਂ ਦੀ ਮਾਂ, ਤਲਾਕ ਦਿੱਤੇ ਬਿਨਾਂ ਦੂਜੀ ਵਾਰ ਪਾਇਆ ਸ਼ਗਨਾਂ ਦਾ ਚੂੜਾ
NEXT STORY