ਤਲਵੰਡੀ ਸਾਬੋ (ਮੁਨੀਸ਼) : ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਾਹਲ ਨੇ ਬੀਤੇ ਦਿਨ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਰਕੇ ਦਰਦਨਾਕ ਹਾਦਸੇ ਵਿਚ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਆਮ ਲੋਕਾਂ ਦੇ ਨਾਲ-ਨਾਲ ਪੰਜਾਬ ਪੁਲਸ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। ਸਾਬਕਾ ਡੀ. ਆਈ. ਜੀ. ਨੇ ਪੰਜਾਬ ਵਿਚ ਟਰੈਫਿਕ ਪੁਲਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਹੋਣ ਦੇ ਬਾਵਜੂਦ ਕੰਡਮ ਵਾਹਨਾਂ 'ਤੇ ਕਾਰਵਾਈ ਨਾ ਹੋਣ 'ਤੇ ਸਵਾਲ਼ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੌਗੋਵਾਲ ਵਿਖੇ ਇਕ ਸਕੂਲ ਵੈਨ ਵਿਚ ਹੋਏ ਦਰਦਨਾਕ ਹਾਦਸੇ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਸ ਅਤੇ ਪ੍ਰਸ਼ਾਸਨ 'ਤੇ ਵੀ ਸਵਾਲੀਆ ਨਿਸ਼ਾਨ ਖੜੇ ਹੋ ਰਹੇ ਹਨ।
ਤਲਵੰਡੀ ਸਾਬੋ ਵਿਖੇ ਇਕ ਸਮਾਗਮ 'ਚ ਪਹੁੰਚੇ ਪੰਜਾਬ ਪੁਲਸ ਦੇ ਸਾਬਕਾ ਡੀ. ਆਈ. ਜੀ. ਹਰਿੰਦਰ ਸਿੰਘ ਚਹਿਲ ਨੇ ਪੰਜਾਬ ਦੀਆਂ ਸੜਕਾ ਨੂੰ ਮੌਤ ਟਰੈਕ ਦੱਸਦੇ ਹੋਏ ਕੰਡਮ ਵਾਹਨਾਂ 'ਤੇ ਪਾਬੰਦੀ ਨਾ ਲੱਗਣ ਕਰਕੇ ਪੁਲਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਜਿਹੇ ਹਾਦਸਿਆਂ ਤੋਂ ਬਚਣ ਲਈ ਖੁਦ ਸੁਚੇਤ ਰਹਿਣ ਦੀ ਸਲਾਹ ਦਿੱਤੀ।
ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 558ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY