ਬਠਿੰਡਾ (ਹਾਂਡਾ, ਵਰਮਾ)- ਡਰੱਗ ਮਾਮਲੇ 'ਚ ਵੱਡੇ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਝਟਕਾ ਦਿੱਤਾ ਹੈ। ਕੋਰਟ ਨੇ ਭੋਲਾ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਜਗਦੀਸ਼ ਭੋਲਾ ਨੂੰ ਡਰੱਗ ਤਸਕਰੀ ਅਤੇ ਆਰਮਜ਼ ਐਕਟ 'ਚ ਪਹਿਲਾਂ ਹੀ ਦੋਸ਼ੀ ਕਰਾਰ ਦੇ ਸਜ਼ਾ ਸੁਣਾਈ ਜਾ ਚੁੱਕੀ ਹੈ। ਸਜ਼ਾ ਵਿਰੁੱਧ ਭੋਲਾ ਦੀ ਅਪੀਲ ਹਾਈ ਕੋਰਟ 'ਚ ਪੈਂਡਿੰਗ ਹੈ ਪਰ ਭੋਲਾ ਵਿਰੁੱਧ 2013 'ਚ ਈ.ਡੀ. ਨੇ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਸੀ।
ਇਹ ਵੀ ਪੜ੍ਹੋ : 'ਭਾਰਤ 'ਚ ਬੂਸਟਰ ਖੁਰਾਕ ਲੈਣ ਵਾਲਿਆਂ 'ਚੋਂ 70 ਫੀਸਦੀ ਲੋਕਾਂ ਨੂੰ ਤੀਸਰੀ ਲਹਿਰ 'ਚ ਨਹੀਂ ਹੋਇਆ ਕੋਰੋਨਾ'
ਇਹ ਮਾਮਲਾ ਮੋਹਾਲੀ ਦੀ ਟ੍ਰਾਇਲ ਕੋਰਟ 'ਚ ਚੱਲ ਰਿਹਾ ਹੈ। ਇਸ ਮਾਮਲੇ 'ਚ ਹੁਣ ਜ਼ਮਾਨਤ ਦੀ ਮੰਗ ਨੂੰ ਲੈ ਕੇ ਭੋਲਾ ਨੇ ਹਾਈ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਸੀ। ਹਾਈ ਕੋਰਟ ਨੇ ਪਿਛਲੇ ਸਾਲ ਦਸੰਬਰ 'ਚ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ :ਕਿਊਬਾ ਦੇ ਰਾਜਦੂਤ ਨੇ ਪਾਕਿਸਤਾਨ ਦੇ ਮੰਤਰੀ ਇਕਬਾਲ ਦੀ ਟਿੱਪਣੀ 'ਤੇ ਜਤਾਇਆ ਸਖ਼ਤ ਇਤਰਾਜ਼
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਅਹਿਮ ਖ਼ਬਰ : ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ
NEXT STORY