ਚੰਡੀਗੜ੍ਹ (ਅੰਕੁਰ ਤਾਂਗੜੀ)- ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪੰਜਾਬ ਦੀ ਸਿਆਸਤ 'ਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ ਕਰਦਿਆਂ ਅੱਜ ਪੰਜਾਬ ਦੀ ਸਿਆਸਤ ਨੂੰ ਨਵੇਂ ਸਮੀਕਰਣ ਵੱਲ ਮੋੜਾ ਦਿੱਤਾ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਬੁੱਧਵਾਰ ਨੂੰ ਸਿਆਸੀ ਪਾਰੀ ਦੀ ਸ਼ੁਰੂਆਤ ਕਰਦੇ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋਏ। ਅਕਾਲੀ ਦਲ "ਵਾਰਿਸ ਪੰਜਾਬ ਦੇ" ਦੀ ਸੀਨੀਅਰ ਲੀਡਰਸ਼ਿਪ ਬਾਪੂ ਤਰਸੇਮ ਸਿੰਘ, ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਨੂੰ ਅਕਾਲੀ ਦਲ “ਵਾਰਿਸ ਪੰਜਾਬ ਦੇ” 'ਚ ਸ਼ਾਮਲ ਕਰਵਾਇਆ।
ਸਰਦਾਰ ਨਿਰੰਜਨ ਸਿੰਘ ਪੰਜਾਬ 'ਚ ਉੱਚ-ਪ੍ਰੋਫਾਈਲ, ਡਰੱਗ-ਟ੍ਰੈਫਿਕਿੰਗ ਅਤੇ ਮਨੀ-ਲਾਂਡਰਿੰਗ ਮਾਮਲਿਆਂ ਦੀ ਜਾਂਚ ਨਾਲ ਜੁੜੇ ਮਹੱਤਵਪੂਰਨ ਕੇਸਾਂ ਦੀ ਜਾਂਚ ਕਰ ਚੁੱਕੇ ਹਨ। ਸਰਦਾਰ ਨਿਰੰਜਨ ਸਿੰਘ ਪਿਛਲੇ ਸਮੇਂ ਦੌਰਾਨ ਪੰਜਾਬ 'ਚ ਨਸ਼ਿਆਂ ਅਤੇ ਗੈਰ-ਕਾਨੂੰਨੀ ਮਨੀ-ਲਾਂਡਰਿੰਗ ਦੇ ਮਾਮਲਿਆਂ ਬਾਰੇ ਜਨਤਕ ਤੌਰ ’ਤੇ ਵੀ ਆਪਣੀ ਗੱਲ ਰੱਖਦੇ ਰਹੇ ਹਨ। ਪੰਜਾਬ 'ਚ ਨਸ਼ਾ ਤਸਕਰੀ ਦੇ ਨੈਟਵਰਕ ਅਤੇ ਇਸ ਨਾਲ ਜੁੜੀਆਂ ਕਥਿਤ ਸਮੱਸਿਆਵਾਂ ਬਾਰੇ ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਅਤੇ ਸੇਵਾਮੁਕਤੀ ਤੋਂ ਬਾਅਦ ਵੀ ਬੇਬਾਕ ਗੱਲ ਰੱਖੀ। ਇਸ ਦੇ ਨਾਲ ਹੀ ਸਰਦਾਰ ਨਿਰੰਜਨ ਸਿੰਘ ਨੇ ਭਿਰਸ਼ਟਾਚਾਰ ਖ਼ਿਲਾਫ਼ ਲੜਾਈ ਲੜਦੇ ਹੋਏ, ਕਈ ਸੰਸਥਾਵਾਂ ਦੇ ਸਹਿਯੋਗ ਦੇ ਲੋਕਾਂ ਨੂੰ ਜਾਗਰੂਕ ਕੀਤਾ। ਸਰਕਾਰੀ ਤੰਤਰ ਵਿੱਚ ਘੁਣ ਵਾਂਗ ਲੱਗ ਚੁੱਕੀ ਭ੍ਰਿਸ਼ਟਾਚਾਰ ਦੀ ਬੀਮਾਰੀ ਨੂੰ ਜੜ੍ਹ ਤੋਂ ਪੁੱਟਣ ਲਈ ਓਹ ਹਮੇਸ਼ਾ ਹੀ ਯਤਨਸ਼ੀਲ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ ਜਾਨ
ਬਲਵਿੰਦਰ ਸਿੰਘ ਸੇਖੋਂ ਪੰਜਾਬ ਪੁਲਸ 'ਚ ਡੀ. ਐੱਸ. ਪੀ. ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਦੇ ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਜਨਤਕ ਤੌਰ ’ਤੇ ਆਪਣੀ ਆਵਾਜ਼ ਚੁੱਕਦੇ ਰਹੇ ਹਨ। ਇਸ ਤੋਂ ਇਲਾਵਾ ਸਰਦਾਰ ਬਲਵਿੰਦਰ ਸਿੰਘ ਸੇਖੋਂ ਪਾਣੀਆਂ ਦੇ ਮੁੱਦੇ ਉੱਪਰ ਵੀ ਜਿੱਥੇ ਆਵਾਜ਼ ਚੁੱਕਦੇ ਆ ਰਹੇ ਹਨ, ਉਥੇ ਹੀ ਪਾਣੀ ਦੀ ਸਾਂਭ ਸੰਭਾਲ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਕਈ ਯਤਨਸ਼ੀਲ ਰਹੇ ਹਨ।
ਤਰਸੇਮ ਸਿੰਘ ਵੱਲੋਂ ਜਿੱਥੇ ਸ਼ਾਮਲ ਹੋਈਆਂ ਦੋਹਾਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ, ਉਥੇ ਹੀ ਉਨ੍ਹਾਂ ਕਿਹਾ ਕਿ ਦੋਹਾਂ ਸ਼ਖ਼ਸੀਅਤਾਂ ਦਾ ਤਜਰਬਾ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਉਨ੍ਹਾਂ ਦੀ ਸਮਝ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਦੇਣ 'ਚ ਸਹਾਇਕ ਹੋਵੇਗੀ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਅਕਾਲੀ ਦਲ "ਵਾਰਿਸ ਪੰਜਾਬ ਦੇ" ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਖੇਤਰ ਤੋਂ ਵੱਡਾ ਤਜੁਰਬਾ ਰੱਖਣ ਵਾਲੀਆਂ ਬੇਬਾਕ ਅਤੇ ਇਮਾਨਦਾਰ ਸ਼ਖ਼ਸੀਅਤਾਂ ਦਾ ਵਾਰਿਸ ਪੰਜਾਬ ਦੇ ਨਾਲ ਜੁੜਨਾ ਸਾਬਤ ਕਰਦਾ ਹੈ ਕਿ ਪੰਜਾਬ ਆਪਣਾ ਮਨ ਬਣਾ ਚੁੱਕਾ ਹੈ। ਇਸ ਵਾਰ ਪੰਜਾਬ ਦੀ ਸੰਗਤ ਆਪਣੇ ਵਾਰਿਸਾਂ ਨੂੰ ਚੁਣਨ ਜਾ ਰਹੀ ਹੈ।
ਇਹ ਵੀ ਪੜ੍ਹੋ- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
ਪਾਰਟੀ ਦੇ ਸੀਨੀਅਰ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ, ਪੰਜਾਬ ਦੇ ਪਾਣੀਆਂ, ਪੰਜਾਬ ਦੇ ਹੱਕਾਂ ਅਤੇ ਨਸ਼ਿਆਂ ਵਰਗੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਪੰਜਾਬ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ। ਸਰਦਾਰ ਇਯਾਲੀ ਨੇ ਕਿਹਾ ਕਿ ਇਹ ਸ਼ਮੂਲੀਅਤ ਪੰਜਾਬ ਦੀ ਖੇਤਰੀ ਸਿਆਸਤ 'ਚ ਇਕ ਮਹੱਤਵਪੂਰਨ ਸਿਆਸੀ ਕਦਮ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਆਪਣੀ ਜਥੇਬੰਦਕ ਸਰਗਰਮੀ ਨੂੰ ਹੋਰ ਤੇਜ਼ ਕਰੇਗੀ। ਅੱਜ ਪੰਜਾਬ ਦੇਸ਼ ਦੀ ਸਿਆਸਤ ਲਈ ਮਾਰਗ ਦਰਸ਼ਨ ਬਣਨ ਲਈ ਤਿਆਰ ਹੈ। ਸੂਬਿਆਂ ਦੇ ਵੱਧ ਅਧਿਕਾਰਾਂ ਦੀ ਗੱਲ, ਘੱਟ ਗਿਣਤੀਆਂ ਦੀ ਹੱਕਾਂ ਲਈ ਆਵਾਜ਼ ਚੁੱਕਣਾ, ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਗੰਭੀਰ ਮੁੱਦਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਲਿਆ ਕੇ ਲੀਡਰਸ਼ਿਪ ਦੀ ਜਵਾਬਦੇਹੀ ਤੈਅ ਕਰਨਾ, ਜੱਥੇਬੰਦੀ ਦਾ ਵੱਡਾ ਏਜੰਡਾ ਹੈ।
ਇਹ ਵੀ ਪੜ੍ਹੋ- ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਇਸ ਮੌਕੇ ਭਾਈ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਦੀ ਸੰਗਤ, ਪੰਥ ਅਤੇ ਪੰਜਾਬ ਦੇ ਸੁਹਿਰਦ ਲੋਕਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨ ਦੀ ਅਪੀਲ ਕੀਤੀ। ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਜਵਾਬਦੇਹ ਲੀਡਰਸ਼ਿਪ ਮੁੱਖ ਲੋੜ ਹੈ। ਜਨਤਾ ਅਤੇ ਸਰਕਾਰਾਂ ਵਿਚ ਪੈਦਾ ਹੋਈ ਬੇਭਰੋਸਗੀ ਕਾਰਨ ਅਸਥਿਰਤਾ ਦਾ ਮਾਹੌਲ ਬਣਿਆ ਹੈ। ਓਹਨਾ ਕਿਹਾ ਕਿ, ਅੱਜ ਪੰਥ ਨਾਲ ਜੁੜੀਆਂ ਸੰਸਥਾਵਾਂ ਨੂੰ ਲਗਾਤਾਰ ਢਾਅ ਲੱਗ ਰਹੀ ਹੈ। ਇਸ ਮੌਕੇ ਭਾਈ ਮਨਦੀਪ ਸਿੰਘ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਭਾਈ ਸੁਖਵਿੰਦਰ ਸਿੰਘ ਅਵਗਾਨ, ਸਰਦਾਰ ਬਾਬੂ ਸਿੰਘ ਬਰਾੜ, ਸਰਦਾਰ ਕਾਬਿਲ ਸਿੰਘ, ਸਰਦਾਰ ਪਰਮਜੀਤ ਸਿੰਘ ਜੌਹਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੀ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
NEXT STORY