ਸਪੋਰਟਸ ਡੈਸਕ : ਕਿਸਾਨਾਂ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਅੱਜ 13ਵਾਂ ਦਿਨ ਹੈ। ਭਾਰਤ ਵਿਚ ਸ਼ੁਰੂ ਹੋਇਆ ਕਿਸਾਨ ਪ੍ਰਦਰਸ਼ਨ ਹੁਣ ਪੂਰੀ ਦੁਨੀਆ ਵਿਚ ਪਹੁੰਚ ਗਿਆ ਹੈ। ਇਸ ਤਰ੍ਹਾਂ ਬ੍ਰਿਟੇਨ ਵਿਚ ਭਾਰਤੀ ਦੂਤਾਵਾਸ ਦੇ ਬਾਹਰ ਲੋਕ ਕਿਸਾਨਾਂ ਦੇ ਸਮਰਥਨ ਵਿਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੀ ਇਕ ਵੀਡੀਓ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੋਂਟੀ ਪਨੇਸਰ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਜਦੋਂ ਖੇਡ ਮੈਦਾਨ 'ਚ ਦਰਸ਼ਕ ਕੁੜੀ ਨੇ ਵਿਰਾਟ ਕੋਹਲੀ ਨੂੰ ਕਿਹਾ- ਕਿਸਾਨਾਂ ਦਾ ਸਮਰਥਨ ਕਰੋ (ਵੇਖੋ ਵੀਡੀਓ)
ਪਨੇਸਰ ਨੇ ਵੀਡੀਓ ਦੇ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦੇ ਹੋਏ ਲਿਖਿਆ, 'ਤੁਹਾਨੂੰ ਆਪਣਾ ਫ਼ੈਸਲਾ ਬਦਲਣ ਦਾ ਫ਼ੈਸਲਾ ਆ ਗਿਆ ਹੈ। ਸਿੰਘ ਤੁਹਾਡੇ ਕੋਲ ਆ ਰਹੇ ਹਨ, ਜਦੋਂ ਤੱਕ ਕਿ ਤੁਸੀਂ ਆਪਣੇ ਫ਼ੈਸਲੇ ਨਹੀਂ ਬਦਲਦੇ।' ਉਨ੍ਹਾਂ ਨੇ ਨਾਲ ਹੀ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਅਤੇ ਸਾਬਕਾ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਨੂੰ ਵੀ ਇਸ ਵੀਡੀਓ ਨੂੰ ਟੈਗ ਕੀਤਾ ਹੈ।
ਇਹ ਵੀ ਪੜ੍ਹੋ: ਭਾਰਤੀ ਓਲੰਪਿਕ ਸੰਘ ਨੇ ਖਿਡਾਰੀਆਂ ਨੂੰ ਕੀਤੀ ਅਪੀਲ, ਕਿਹਾ 'ਇਨਾਮ ਅਤੇ ਕਿਸਾਨਾਂ ਦਾ ਮਸਲਾ 2 ਵੱਖ ਚੀਜਾਂ ਹਨ'
ਦੱਸ ਦੇਈਏ ਕਿ ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਇਸ ਦੇ ਨਾਲ ਹੀ ਸਰਹੱਦ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਕੜਾਕੇ ਦੀ ਠੰਡ 'ਚ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਡਟੇ ਹਨ। ਉਥੇ ਹੀ ਅੱਜ ਯਾਨੀ ਕਿ 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਵੀ ਕਈ ਸਿਆਸੀ ਦਲਾਂ, ਸਮਾਜਿਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ 'ਚ ਬੱਝੇ ਸਾਬਕਾ ਵਿਕਟਕੀਪਰ ਅਰਜੁਨ ਗੁਪਤਾ, ਵੇਖੋ ਤਸਵੀਰਾਂ
ਕੇਂਦਰ ਸਰਕਾਰ ਦੇਸ਼ ਦੇ ਕਿਸਾਨ, ਮਜ਼ਦੂਰ ਅਤੇ ਆਮ ਲੋਕਾਂ ਦੇ ਰੋਸ ਨੂੰ ਸਮਝੇ : ਵਿਧਾਇਕ ਚੰਦੂਮਾਜਰਾ
NEXT STORY