ਚੀਮਾ ਮੰਡੀ (ਬੇਦੀ) — ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਚੋਣ ਸਮੇਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਲੋਕਾਂ 'ਚ ਸਰਕਾਰ ਪ੍ਰਤੀ ਥੋੜੇ ਸਮੇਂ 'ਚ ਹੀ ਨਿਰਾਸਤਾ ਪੈਂਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਇਹ ਵਿਚਾਰ ਉਨ੍ਹਾਂ ਕਸਬੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਮਿਹਨਤ ਸਦਕਾ ਕੇਂਦਰ ਤੋਂ ਜਿਹੜੀ ਇੰਡਸਟਰੀ ਪੰਜਾਬ 'ਚ ਲਿਆਂਦੀ ਸੀ, ਉਹ ਹੁਣ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਤੋਂ ਬਾਹਰ ਜਾਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਸਰਕਾਰ ਨਾਂ ਦੀ ਕੋਈ ਚੀਜ ਵਿਖਾਈ ਨਹੀਂ ਦੇ ਰਹੀ ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਰਾਜ 'ਚ ਗੁੰਡਾਗਰਦੀ 'ਚ ਵਾਧਾ ਹੁੰਦਾ ਜਾ ਰਿਹਾ ਹੈ ਤੇ ਅਮਨ ਕਾਨੂੰਨ ਦੀ ਸਥਿਤੀ ਵੀ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ ਹਨ ਅਤੇ ਗੁੰਡਾ ਟੈਕਸ ਲੈਣ ਦੀਆਂ ਨਿੱਤ ਦਿਨ ਨਵੀਆਂ-ਨਵੀਆਂ ਘਟਨਾਵਾਂ ਮਿਲ ਰਹੀਆਂ ਹਨ। ਇਸ ਮੌਕੇ ਸਤਿਗੁਰ ਸਿੰਘ ਨਮੌਲ,ਰਵਿੰਦਰ ਬਾਂਸਲ,ਜਗਦੇਵ ਸਿੰਘ ਗੋਗੀ ਤੇ ਹੋਰ ਆਗੂ ਸ਼ਾਮਲ ਸਨ।
ਟੈਲੀਕਾਮ 'ਚ ਚੋਰੀ ਦੀ ਅਸਫਲ ਕੋਸ਼ਿਸ਼
NEXT STORY