ਜਲਾਲਾਬਾਦ(ਨਿਖੰਜ)— ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਜਲਾਲਾਬਾਦ ਦੇ ਐੱਸ. ਡੀ. ਐੱਮ ਪ੍ਰਿਥੀ ਸਿੰਘ ਦੀ ਅਗੁਵਾਈ ਹੇਠ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਕਰਮਚਾਰੀ ਅਤੇ ਮਾਰਕੀਟ ਕਮੇਟੀ ਅਧਿਕਾਰੀ ਅਤੇ ਆੜ੍ਹਤੀ ਵੀ ਮੌਜੂਦ ਸਨ। ਝੋਨੇ ਦੀ ਸਰਕਾਰੀ ਖਰੀਦ ਦਾ ਗਣੇਸ਼ ਮੱਲਕਦੱਤਾ ਪੁੱਤਰ ਰਾਜ ਕੁਮਾਰ ਐਂਡ ਕੰਪਨੀ ਦੀ ਫਰਮ ਤੋਂ ਕਿਸਾਨ ਅਨੀਤ ਕੁਮਾਰ ਪੁੱਤਰ ਦਰਸ਼ਨ ਸਿੰਘ ਦੀ ਪਹਿਲੀ ਢੇਰੀ ਸਰਕਾਰੀ ਖਰੀਦ ਏਜੰਸੀ ਵੇਅਰ ਹਾਊਸ ਨੇ 1590 ਰੁਪਏ 'ਚ ਖਰੀਦ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਦੇ ਐੱਸ. ਡੀ .ਐੱਮ ਪ੍ਰਿਥੀ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਮੰਡੀ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫਸਲ ਵੇਚਣ 'ਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਕਰਨ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਵੀ ਕਿਸਾਨ ਨੂੰ ਫਸਲ ਵੇਚਣ 'ਚ ਕੋਈ ਸਮੱਸਿਆਂ ਨਹੀ ਆਉਂਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਖਰੀਦ ਕੀਤੀ ਗਈ ਫਸਲ ਦੀ ਲਿਫਟਿੰਗ ਵੀ ਨਾਲੋਂ ਨਾਲ ਕਰਵਾਈ ਜਾਵੇਗੀ ਤਾਂ ਕਿ ਆੜਤੀਆਂ ਨੂੰ ਫਸਲ ਰੱਖਣ 'ਚ ਕਿਸੇ ਵੀ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜੋਸਨ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਪ੍ਰੀਤ ਕੰਵਰ ਬਰਾੜ, ਮੰਡੀ ਸੁਪਰਵਾਇਜ਼ਰ ਲਖਵਿੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਮੁਖੀਜਾ, ਡਾ ਰਾਕੇਸ਼ ਉਤਰੇਜਾ ਤੋਂ ਇਲਾਵਾ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
ਸ਼ਤਾਬਦੀ ਐਕਸਪ੍ਰੈੱਸ ਦੇ ਲੇਟ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ, ਯਾਤਰੀ ਹੋਏ ਪਰੇਸ਼ਾਨ
NEXT STORY