ਗੁਰਦਾਸਪੁਰ (ਹਰਮਨ,ਗੁਰਪ੍ਰੀਤ)- ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਬਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਨੇ ਰੈਸਟੋਰੈਂਟ 'ਚ ਦੇਰ ਰਾਤ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ 'ਚ ਇਲਾਜ ਅਧੀਨ ਹੈ। ਨੌਜਵਾਨ ਮਨਪ੍ਰੀਤ ਸਿੰਘ ਪਿੰਡ ਜੀਵਨਵਾਲ ਦਾ ਸਾਬਕਾ ਸਰਪੰਚ ਵੀ ਹੈ ਅਤੇ ਕਾਂਗਰਸ ਪਾਰਟੀ ਨਾਲ ਸਬੰਧ ਰੱਖਦਾ ਹੈ। ਫਿਲਹਾਲ ਆਪਣੇ ਆਪ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ 'ਤੇ ਪੁਲਸ ਦੇ ਸੀਨੀਅਰ ਅਧਿਕਾਰੀ ਡੀਐਸਪੀ ਸਿਟੀ ਮੋਹਨ ਸਿੰਘ ਤੇ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ 'ਤੇ ਪਹੁੰਚੇ, ਜਿਨ੍ਹਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਉੱਥੇ ਡਾਕਟਰ ਦੇ ਵੱਲੋਂ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਨੌਜਵਾਨ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ । ਗੱਲਬਾਤ ਕਰਦੇ ਹੋਏ ਡੀਐਸਪੀ ਸਿਟੀ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਤੁਰੰਤ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪਿੰਡਾਂ 'ਚ ਹੋਣ ਲੱਗੀ ਅਨਾਊਂਸਮੈਂਟ, ਅਧਿਕਾਰੀ ਕਰ ਰਹੇ ਲੋਕਾਂ ਨੂੰ ਸੁਚੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਪਠਾਨਕੋਟ 'ਚ ISI ਦਾ 15 ਸਾਲਾ ਜਾਸੂਸ ਗ੍ਰਿਫ਼ਤਾਰ
NEXT STORY