ਚੰਡੀਗੜ੍ਹ (ਗੁਰਪ੍ਰੀਤ)— ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਰਾਮ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਅੱਜ ਡਿਸਚਾਰਜ ਹੋ ਗਏ ਹਨ। ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਕਰਕੇ ਇਥੇ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਤੰਦਰੁਸਤ ਹੋਣ ਮਗਰੋਂ ਅੱਜ ਉਨ੍ਹਾਂ ਨੂੰ ਹਸਪਤਾਲ ਵੱਲੋਂ ਰਿਲੀਜ਼ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ’ਚ ਮੋਦੀ ਦਾ ਪੁਤਲਾ ਸਾੜਨ ਪੁੱਜੇ ਕਾਂਗਰਸੀ ਆਗੂਆਂ ਦੀ ਪੁਲਸ ਨਾਲ ਧੱਕਾ-ਮੁੱਕੀ
ਇਸ ਮੌਕੇ ਸ਼ਾਂਤਾਰਾਮ ਥੋੜ੍ਹੇ ਭਾਵੁਕ ਵੀ ਹੋ ਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਰਹੱਦਾਂ ’ਤੇ ਦੁਸ਼ਮਣ ਵਿਖਾਈ ਦਿੰਦਾ ਹੈ ਪਰ ਕੋਰੋਨਾ ਨਾਂ ਦਾ ਇਹ ਦੁਸ਼ਮਣ ਕਿਸੇ ਨੂੰ ਵਿਖਾਈ ਨਹੀਂ ਦਿੰਦਾ। ਇਹ ਪਤਾ ਹੀ ਨਹੀਂ ਲੱਗਦਾ ਕਿ ਉਹ ਕਦੋਂ ਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਾਰਾ ਪਰਿਵਾਰ ਕੋਰੋਨਾ ਪਾਜ਼ੇਟਿਵ ਹੋ ਗਿਆ ਸੀ, ਇਸੇ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਉਨ੍ਹਾਂ ਨੂੰ ਸਦੀਵੀ ਵਿਛੋੜਾ ਦੇ ਕੇ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀ ਗੁਣਵੱਤਾ ’ਤੇ ਜ਼ੋਰ ਦੇਣ। ਉਨ੍ਹਾਂ ਕਿਹਾ ਕਿ ਦੁਨੀਆ ’ਚ ਲੋਕਾਂ ਨੇ ਲੱਖਾਂ ਮੰਦਰ ਬਣਾਏ ਹਨ ਪਰ ਉਥੇ ਰੱਬ ਕਿਸੇ ਨੂੰ ਮਿਲਦਾ ਹੈ ਜਾਂ ਨਹੀਂ ਇਹ ਵੱਖਰੀ ਗੱਲ ਹੈ। ਉਨ੍ਹਾਂ ਇਹ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਜੇ ਤੱਕ ਕਿਤੇ ਵੀ ਰੱਬ ਨਹੀਂ ਮਿਲਿਆ ਪਰ ਹਸਪਤਾਲ ’ਚ ਜੋ ਡਾਕਟਰ ਮਰੀਜ਼ਾਂ ਦਾ ਇਲਾਜ ਕਰਦੇ ਹਨ, ਉਹ ਰੱਬ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਸਿਰਫ ਦਵਾਈ ਨਾਲ ਹੀ ਠੀਕ ਨਹੀਂ ਆਉਂਦਾ ਸਗੋਂ ਡਾਕਟਰ ਅਤੇ ਵਿਵਹਾਰ ਨਾਲ ਉਹ ਛੇਤੀ ਤੰਦਰੁਸਤ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਅਸ਼ਵਨੀ ਕੁਮਾਰ ਸ਼ਰਮਾ ਨੇ ਕੈਪਟਨ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)
ਦਿੱਲੀ-ਕੱਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਦਾ ਢੁੱਕਵਾਂ ਮੁਆਵਜ਼ਾ ਨਾ ਮਿਲਣਾ ਕਿਸਾਨਾਂ ਨਾਲ ਧੋਖਾ: ਸੁਖਬੀਰ ਬਾਦਲ
NEXT STORY