ਫਰੀਦਕੋਟ (ਜਗਤਾਰ) - ਕੋਟਕਪੂਰਾ ਗੋਲੀਕਾਂਡ ਮਾਮਲੇ 'ਚ 'ਸਿੱਟ' ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਮਰਾਨੰਗਲ ਨੂੰ 10 ਮਈ 2019 ਨੂੰ ਮੁੜ ਪੇਸ਼ ਹੋਣ ਲਈ ਕਿਹਾ ਹੈ। ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਕਾਬੂ ਕੀਤੇ ਗਏ ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲ ਚੁੱਕੀ ਹੈ। ਆਈ. ਜੀ ਉਮਰਾਨੰਗਲ ਇਸ ਮਾਮਲੇ ਦੇ ਤਹਿਤ ਗ੍ਰਿਫਤਾਰ ਕੀਤੇ ਗਏ ਪੁਲਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਐੱਸ. ਆਈ. ਟੀ. ਨੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਲੋਂ ਕੀਤੇ ਕਈ ਖੁਲਾਸਿਆਂ ਤੋਂ ਬਾਅਦ ਉਮਰਾਨੰਗਲ ਨੂੰ ਕਾਬੂ ਕੀਤਾ ਗਿਆ।
ਕੈਪਟਨ ਦੀ 'ਜ਼ੋਰ ਦੀ ਜੱਫੀ', ਮਿੰਟਾਂ 'ਚ ਦੂਰ ਹੋਈ ਕੇ. ਪੀ. ਦੀ ਨਾਰਾਜ਼ਗੀ (ਵੀਡੀਓ)
NEXT STORY